ਸ੍ਰੀ ਦਰਬਾਰ ਸਾਹਿਬ 'ਚ ਮੁੜ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਔਰਤ ਨੂੰ ਬੀੜੀ ਪੀਂਦਿਆਂ ਫੜ੍ਹਿਆ
Published : Mar 17, 2022, 8:20 pm IST
Updated : Mar 17, 2022, 8:20 pm IST
SHARE ARTICLE
Darbar Sahib
Darbar Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

 


ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬੀਤੀ 13 ਮਾਰਚ ਦੀ ਰਾਤ 11 ਵਜੇ ਵਾਪਰੀ। ਦਰਅਸਲ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਪ੍ਰਵਾਸੀ ਔਰਤ ਵੱਲੋਂ ਬੀੜੀ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪ੍ਰਵਾਸੀ ਔਰਤ ਆਪਣੇ 2 ਬੱਚਿਆਂ ਨਾਲ ਪਰਿਕਰਮਾ ਦੇ ਬਰਾਂਡੇ 'ਚ ਰੁਕੀ ਸੀ।  ਇਸ ਦੌਰਾਨ ਉਸ ਨੂੰ ਬੀੜੀ ਪੀਂਦੇ ਹੋਏ ਉੱਥੋਂ ਦੇ ਸੇਵਾਦਾਰਾਂ ਨੇ ਵੇਖ ਲਿਆ।  ਸੇਵਾਦਾਰਾਂ ਨੇ ਔਰਤ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਮੌਕੇ 'ਤੇ ਕਾਬੂ ਕਰ ਲਿਆ।

Sri Darbar Sahib Sri Darbar Sahib

ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਉੱਥੇ ਮੌਜੂਦ ਸੇਵਾਦਾਰਾਂ ਨੇ ਔਰਤ ਤੋਂ ਪੁੱਛਗਿੱਛ ਕਰਕੇ ਉਸ ਨੂੰ ਸ਼੍ਰੋਮਣੀ ਕਮੇਟੀ ਦੇ ਹਵਾਲੇ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਦੋ ਦਿਨ ਪਹਿਲਾਂ ਦੀ ਹੈ। ਸ੍ਰੀ ਦਰਬਾਰ ਸਾਹਿਬ ’ਚ ਤਾਇਨਾਤ ਕੀਤੇ ਚੌਕਸ ਸੇਵਾਦਾਰਾਂ ਦੇ ਕਾਰਨ ਬੇਅਦਬੀ ਹੋਣ ਤੋਂ ਬਚ ਗਈ। ਸੇਵਾਦਾਰਾਂ ਨੇ ਔਰਤ ਤੋਂ ਪੁੱਛਗਿੱਛ ਕੀਤੀ। 

WomanWoman

ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਦੇ ਸਬੰਧ 'ਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾ ਰਹੀ ਹੈ।

WomanWoman

ਔਰਤ ਤੇ ਉਸ ਦੇ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਲੁਧਿਆਣਾ 'ਚ ਰਹਿ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।  ਥਾਣਾ ਗਲਿਆਰਾ ਦੇ ਐਸਐਚਓ ਸਤਪਾਲ ਸਿੰਘ ਮੁਤਾਬਿਕ ਔਰਤ ਕੋਲੋਂ ਕੋਈ ਵੀ ਬਰਾਮਦਗੀ ਨਹੀਂ ਹੋਈ ਹੈ ਅਤੇ ਉਸ ਨੂੰ ਛੱਡ ਦਿਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement