Harjinder Singh Dhami: ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ-ਐਡਵੋਕੇਟ ਧਾਮੀ
Published : Mar 17, 2024, 12:16 pm IST
Updated : Mar 17, 2024, 12:16 pm IST
SHARE ARTICLE
photo
photo

Harjinder Singh Dhami: ਸੂਬੇ ਦੀਆਂ ਸਰਕਾਰਾਂ ਨੇ ਇਸ ਸੰਜੀਦਾ ਮਾਮਲੇ ’ਤੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਜਗ੍ਹਾ ਕੇਵਲ ਸਿਆਸਤ ਹੀ ਕੀਤੀ

Harjinder Singh Dhami news in punjabi : ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਰਾਹੀਂ ਗ੍ਰਿਫ਼ਤਾਰੀ ਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਪੈਰੋਕਾਰ ਹਨੀਪ੍ਰੀਤ ਨੂੰ ਵੀ ਨਾਮਜ਼ਦ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਲਈ ਆਖਿਆ ਹੈ। 

ਇਹ ਵੀ ਪੜ੍ਹੋ: Sidhu Moosewala Brother: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ 

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਹੋਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਅਦਾਲਤ ’ਚ ਦਰਜ ਕਰਵਾਏ ਬਿਆਨਾਂ ਨਾਲ ਇਹ ਬਿਲਕੁਲ ਸਪੱਸ਼ਟ ਹੁੰਦਾ ਹੈ ਕਿ ਇਸ ਸਮੁੱਚੇ ਸਿੱਖ ਵਿਰੋਧੀ ਵਰਤਾਰੇ ਪਿੱਛੇ ਡੇਰਾ ਸਿਰਸਾ ਮੁਖੀ ਦਾ ਹੱਥ ਸੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸੂਬੇ ਦੀਆਂ ਸਰਕਾਰਾਂ ਨੇ ਇਸ ਸੰਜੀਦਾ ਮਾਮਲੇ ’ਤੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਜਗ੍ਹਾ ਕੇਵਲ ਸਿਆਸਤ ਹੀ ਕੀਤੀ ਹੈ।

ਇਹ ਵੀ ਪੜ੍ਹੋ: Pakistan News: ਇਮਰਾਨ ਖਾਨ ਲਈ ਰਾਹਤ ਦੀ ਖਬਰ, ਲੰਬੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਕੇਸ ਕੀਤਾ ਖਾਰਜ

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਹੁਣ ਜਦੋਂ ਪ੍ਰਦੀਪ ਕਲੇਰ ਦੇ ਬਿਆਨਾਂ ਤੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦਾ ਨਾਂ ਸਪੱਸ਼ਟ ਤੌਰ ’ਤੇ ਸਾਹਮਣੇ ਆਇਆ ਹੈ ਤਾਂ ਸਰਕਾਰ ਨੂੰ ਦੋਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੰਜਾਬ ਲਿਆ ਕੇ ਜਾਂਚ ਅੱਗੇ ਵਧਾਉਣੀ ਚਾਹੀਦੀ ਹੈ, ਤਾਂ ਜੋ ਸਿੱਖਾਂ ਨੂੰ ਇਨਸਾਫ਼ ਮਿਲ ਸਕੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਹ ਵੀ ਆਖਿਆ ਕਿ ਕਿਉਂਕਿ ਗ੍ਰਿਫ਼ਤਾਰ ਦੋਸ਼ੀ ਪ੍ਰਦੀਪ ਕਲੇਰ ਡੇਰਾ ਸਿਰਸਾ ਦੇ ਸਿਆਸੀ ਵਿੰਗ ਦਾ ਆਗੂ ਰਿਹਾ ਹੈ, ਇਸ ਲਈ ਉਸ ਪਾਸੋਂ ਸਾਲ 2017 ਵਿਚ ਹੋਏ ਮੌੜ ਬੰਬ ਧਮਾਕੇ ਦੇ ਮਾਮਲੇ ਵਿਚ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿਚ 5 ਬੱਚਿਆਂ ਸਮੇਤ 7 ਮਾਸੂਮ ਲੋਕਾਂ ਦੀ ਜਾਨ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਡੇਰਾ ਸਿਰਸਾ ਦੇ ਹੱਥ ਹੋਣ ਸਬੰਧੀ ਕਈ ਅਹਿਮ ਸਬੂਤ ਪਹਿਲਾਂ ਸਾਹਮਣੇ ਆ ਚੁੱਕੇ ਹਨ।

(For more news apart from ' The accused killed three members of his family in America news' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement