ਨਾਨਕ ਸ਼ਾਹ ਫ਼ਕੀਰ ਫ਼ਿਲਮ ਕਾਰਨ ਸ਼੍ਰੋਮਣੀ ਕਮੇਟੀ ਸ਼ੱਕ ਦੇ ਘੇਰੇ 'ਚ
Published : Apr 17, 2018, 2:28 am IST
Updated : Apr 17, 2018, 2:28 am IST
SHARE ARTICLE
Nanak Shah fakir
Nanak Shah fakir

ਮਲੋਆ ਅਨੁਸਾਰ ਸ਼੍ਰੋਮਣੀ ਕਮੇਟੀ ਪਹਿਲਾ ਵੀ ਇਸ ਤਰ੍ਹਾਂ ਦਾ ਰੋਲ ਨਿਭਾ ਚੁਕੀ ਹੈ, ਜਦੋਂ ਕਿ ਉਨ੍ਹਾਂ ਨੇ ਪਹਿਲਾਂ ਸੌਦਾ ਸਾਧ ਨੂੰ  ਮਾਫੀ ਦੇ ਦਿਤੀ

ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ 'ਚ ਰਹਿੰਦੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਮਲੋਆ ਨੇ ਵਿਵਾਦਗ੍ਰਸਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਫ਼ਿਲਮ ਨੂੰ ਲੈ ਕੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਮੁੱਚਾ ਸਿੱਖ ਪੰਥ ਜਿਥੇ ਸ਼ੁਰੂ ਤੋਂ ਇਸ ਫ਼ਿਲਮ ਦਾ ਵਿਰੋਧ ਕਰ ਰਿਹਾ ਸੀ, ਉਥੇ ਸ਼੍ਰੋਮਣੀ ਕਮੇਟੀ ਦੁਆਰਾ ਪਹਿਲਾ ਇਸ ਫ਼ਿਲਮ ਨੂੰ ਹਰੀ ਝੰਡੀ ਦੇ ਦਿਤੀ ਗਈ। ਬਾਅਦ 'ਚ ਵਿਵਾਦ ਵਧਦਾ ਵੇਖ ਕੇ ਇਸ ਫ਼ਿਲਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ।

Jaswinder Singh MaloyaJaswinder Singh Maloya

ਮਲੋਆ ਅਨੁਸਾਰ ਸ਼੍ਰੋਮਣੀ ਕਮੇਟੀ ਪਹਿਲਾ ਵੀ ਇਸ ਤਰ੍ਹਾਂ ਦਾ ਰੋਲ ਨਿਭਾ ਚੁਕੀ ਹੈ, ਜਦੋਂ ਕਿ ਉਨ੍ਹਾਂ ਨੇ ਪਹਿਲਾਂ ਸੌਦਾ ਸਾਧ ਨੂੰ  ਮਾਫੀ ਦੇ ਦਿਤੀ ਅਤੇ ਬਾਅਦ 'ਚ ਉਹ ਹੁਕਮਨਾਮਾ ਵਾਪਸ ਲੈ ਲਿਆ ਸੀ। ਜਸਵਿੰਦਰ ਸਿੰਘ ਮਲੋਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕਿਸੇ ਵੀ ਸਿਆਸੀ ਦਬਾਅ ਹੇਠ ਨਹੀਂ ਆਉਣਾ ਚਾਹੀਦਾ, ਸਗੋਂ ਨਿਰਪੱਖ ਫ਼ੈਸਲੇ ਲੈਣੇ ਚਾਹੀਦੇ ਹਨ, ਕਿਉਂਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement