ਸ਼ਰਧਾਲੂ ਲੜਕੀ ਅਤੇ ਪਹਿਰੇਦਾਰ ਦੀ ਗੱਲਬਾਤ ਨੂੰ ਨਕਾਰਾਤਮਕ ਤੌਰ ’ਤੇ ਪੇਸ਼ ਨਾ ਕੀਤਾ ਜਾਵੇ: ਐਡਵੋਕੇਟ ਧਾਮੀ
Published : Apr 17, 2023, 4:33 pm IST
Updated : Apr 17, 2023, 7:04 pm IST
SHARE ARTICLE
Harjinder Singh Dhami
Harjinder Singh Dhami

ਕਿਹਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੇ ਹਰ ਸ਼ਰਧਾਲੂ ਦਾ ਸਤਿਕਾਰ, ਪਰ ਮਰਯਾਦਾ ਦਾ ਪਾਲਣ ਜ਼ਰੂਰੀ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਇਕ ਪਹਿਰੇਦਾਰ ਵਿਚਕਾਰ ਹੋਈ ਗੱਲਬਾਤ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹਾਈਵੋਲਟੇਜ਼ ਦੀਆਂ ਤਾਰਾਂ ਦੀ ਲਪੇਟ ਚ ਆਉਣ ਨਾਲ ਇਕ ਵਿਅਕਤੀ ਦੀ ਹੋਈ ਮੌਤ

ਐਡਵੋਕੇਟ ਧਾਮੀ ਨੇ ਕਿਹਾ ਕਿ ਮਹਿਜ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜ੍ਹਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਦਾ ਸਰਬਸਾਂਝਾ ਅਸਥਾਨ ਹੈ ਅਤੇ ਇਥੇ ਪੁੱਜਣ ਵਾਲੇ ਸ਼ਰਧਾਲੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ।

ਇਹ ਵੀ ਪੜ੍ਹੋ: 35 ਲੋਕਾਂ ਨਾਲ ਭਰੀ ਬੱਸ ਪਲਟੀ, ਵਿਦਿਆਰਥਣ ਸਮੇਤ 2 ਦੀ ਮੌਤ 

ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ’ਤੇ ਗਲਤ ਪ੍ਰਾਪੇਗੰਡਾ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਾਰਵਾਈ ਹੈ, ਜਿਸ ਤੋਂ ਬਚਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਹਾਲੀਆ ਵਾਪਰੀ ਘਟਨਾ ਵਿਚ ਇਕ ਲੜਕੀ ਨੂੰ ਪਹਿਰੇਦਾਰ ਵੱਲੋਂ ਮਰਯਾਦਾ ਦੇ ਪਾਲਣ ਲਈ ਕਿਹਾ ਗਿਆ ਸੀ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਵੀ ਆਰੰਭ ਦਿੱਤੀ ਹੈ, ਪਰੰਤੂ ਫਿਰ ਵੀ ਮਾਮਲੇ ਨੂੰ ਕੁਝ ਲੋਕ ਜਾਣਬੁਝ ਕੇ ਗਲਤ ਦਿਸ਼ਾ ਵਿਚ ਵਧਾ ਰਹੇ ਹਨ।

ਇਹ ਵੀ ਪੜ੍ਹੋ: ਮੁਰਾਹ ਨਸਲ ਦੀ ਮੱਝ 'ਗੰਗਾ' ਨੇ ਬਣਾਇਆ ਰਿਕਾਰਡ, 1 ਦਿਨ ਵਿੱਚ ਦਿੱਤਾ 31 ਕਿਲੋ 100 ਗ੍ਰਾਮ ਦੁੱਧ

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਦੀ ਇਕ ਮਰਯਾਦਾ ਨਿਰਧਾਰਤ ਹੁੰਦੀ ਹੈ, ਜਿਸ ਦਾ ਸੰਗਤ ਨੂੰ ਪਾਲਣ ਕਰਨਾ ਲਾਜ਼ਮੀ ਹੁੰਦਾ ਹੈ। ਕਈ ਵਾਰ ਕੁਝ ਲੋਕ ਜਾਣਬੁਝ ਕੇ ਮਰਯਾਦਾ ਵਿਰੁੱਧ ਕਾਰਵਾਈਆਂ ਕਰ ਦਿੰਦੇ ਹਨ, ਜਿਸ ਕਰਕੇ ਪਹਿਰੇਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਪੁੱਜਣ ਸਮੇਂ ਮਰਯਾਦਾ ਦਾ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement