
ਜਿੰਨੀ ਦੇਰ ਗ੍ਰੰਥੀ ਗੁਰਦਵਾਰੇ ਵਿਚ ਰਹਿਣ, ਓਨੀ ਦੇਰ ਹੀ ਵਰਤੀ ਜਾਵੇ ਬਿਜਲੀ
ਅੰਮ੍ਰਿਤਸਰ : ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਰਮੀ ਅਤੇ ਸਰਦੀ ਤੋਂ ਰਹਿਤ ਹਨ। ਇਸ ਲਈ ਗ੍ਰੰਥੀ ਸਿੰਘ ਜਿਨ੍ਹੀ ਦੇਰ ਗੁਰਦੁਆਰਾ ਸਾਹਿਬ ਵਿਚ ਰਹਿਣ, ਓਨੀ ਦੇਰ ਹੀ ਬਿਜਲੀ ਦੀ ਵਰਤੇ ਕੀਤੀ ਜਾਵੇ ਅਤੇ ਬਾਅਦ ਵਿਚ ਕੇਵਲ ਇਕ ਛੋਟੀ ਲਾਈਟ ਤੋਂ ਬਿਨਾਂ ਹੋਰ ਕੁੱਝ ਵੀ ਨਾ ਚਲਾਇਆ ਜਾਵੇ ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਵੀ ਬਣਿਆ ਰਹੇ ਅਤੇ ਕਿਸੇ ਕਿਸਮ ਦੀ ਬੇਅਦਬੀ ਹੋਣ ਦਾ ਡਰ ਵੀ ਨਾ ਰਹੇ।
Guru Granth Sahib
ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ। ਪਾਲਕੀ ਸਾਹਿਬ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ ਲਗਾਇਆ ਜਾਵੇ ਕਿਉਂਕਿ ਇਹ ਚੀਜ਼ਾਂ ਚਲਦੀਆਂ ਰਹਿਣ ਕਰ ਕੇ ਗਰਮ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣਦੀਆਂ ਹਨ ਪਰ ਫਿਰ ਵੀ ਸਿੱਖ ਸੰਗਤਾਂ ਅਜਿਹਾ ਕਰਨ ਵਿਚ ਅਣਗਹਿਲੀ ਕਰ ਰਹੀਆਂ ਹਨ।
Sri Guru Granth Sahib
ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ਜਿਸ ਨਾਲ ਇਹ ਘਟਨਾਵਾਂ ਹੋ ਸਕਦੀਆਂ ਹਨ।