ਬਾਦਲ ਦਲ ਵਲੋਂ ਦਰਬਾਰਾ ਸਿੰਘ ਗੁਰੂ ਨੂੰ ਮੁੱਖ ਸਕੱਤਰ ਬਣਾ ਕੇ ਗੋਲਕ ਲੁਟਾਉਣ ਦੀ ਤਿਆਰੀ : ਡੋਡ
Published : Jun 17, 2020, 7:51 am IST
Updated : Jun 17, 2020, 7:51 am IST
SHARE ARTICLE
Akali Dal
Akali Dal

ਕਿਹਾ, ਬਾਦਲ ਪਰਵਾਰ ਵਲੋਂ ਪੰਥ ਨਾਲ ਦਗਾ ਕਮਾਉਣ ਦੇ ਮਾਮਲੇ ਅਣਗਿਣਤ

ਕੋਟਕਪੂਰਾ (ਗੁਰਿੰਦਰ ਸਿੰਘ) : 'ਰੋਜ਼ਾਨਾ ਸਪੋਕਸਮੈਨ' ਨਾਲ ਲਗਾਤਾਰ 10 ਸਾਲ ਕੀਤੀ ਵਿਤਕਰੇਬਾਜ਼ੀ ਅਤੇ ਧੱਕੇਸ਼ਾਹੀ ਹੀ ਇਕੋ ਇਕ ਉਦਾਹਰਣ ਨਹੀਂ ਬਲਕਿ ਬਾਦਲ ਦਲ ਅਰਥਾਤ ਪਰਵਾਰ ਵਲੋਂ ਸਿੱਖਾਂ ਨਾਲ ਦਗਾ ਕਮਾਉਣ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਜੇਕਰ ਅਜੇ ਵੀ ਦੇਸ਼ ਵਿਦੇਸ਼ 'ਚ ਰਹਿੰਦੀਆਂ ਸਿੱਖ ਸੰਗਤਾਂ ਸੁਚੇਤ ਨਾ ਹੋਈਆਂ ਤਾਂ ਬਾਅਦ 'ਚ ਮੱਥੇ 'ਤੇ ਹੱਥ ਮਾਰਨ ਤੋਂ ਸਿਵਾਏ ਕੋਈ ਚਾਰਾ ਨਹੀਂ ਬਚੇਗਾ।

Bhai Daler Singh DodBhai Daler Singh Dod

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਾਅਵਾ ਕੀਤਾ ਕਿ ਬਾਦਲ ਸਰਕਾਰ ਮੌਕੇ ਪ੍ਰਿੰਸੀਪਲ ਸਕੱਤਰ ਰਹੇ ਦਰਬਾਰਾ ਸਿੰਘ ਗੁਰੂ ਉਪਰ ਸਾਲ 1986 'ਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਰੋਸ 'ਚ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕਾਫ਼ਲੇ ਉਪਰ ਗੋਲੀ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਦਾ ਦੋਸ਼ ਵੱਖ-ਵੱਖ ਸਿੱਖ ਇਤਿਹਾਸਕਾਰਾਂ, ਵਿਦਵਾਨਾਂ ਅਤੇ ਮੌਕੇ ਦੇ ਗਵਾਹਾਂ ਵਲੋਂ ਦੁਹਰਾਇਆ ਜਾ ਚੁੱਕਾ ਹੈ।

SGPC SGPC

ਭਾਈ ਡੋਡ ਨੇ ਆਖਿਆ ਕਿ ਬਾਦਲਾਂ ਵਲੋਂ ਤਖ਼ਤਾਂ ਦੇ ਜਥੇਦਾਰਾਂ ਦੇ ਅਹੁਦੇ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਮੇਤ ਬਹੁਤ ਸਾਰੀਆਂ ਸਿਰਮੌਰ ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਦੀ ਅਪਣੇ ਨਿੱਜ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਕਿਉਂਕਿ ਪਹਿਲਾਂ ਸੰਗਤ ਦੇ ਭਾਰੀ ਵਿਰੋਧ ਦੇ ਬਾਵਜੂਦ ਹਰਚਰਨ ਸਿੰਘ ਦਿੱਲੀ ਨੂੰ ਮੁੱਖ ਸਕੱਤਰ ਲਾ ਕੇ ਲੰਮਾ ਸਮਾਂ 3 ਲੱਖ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇ ਰੂਪ 'ਚ ਦੇ ਕੇ ਗੁਰੂ ਦੀ ਗੋਲਕ ਨੂੰ ਲੁਟਾਉਂਦੇ ਰਹੇ ਤੇ ਹੁਣ ਦਰਬਾਰਾ ਸਿੰਘ ਗੁਰੂ ਨੂੰ ਮੁੱਖ ਸਕੱਤਰ ਲਾ ਕੇ ਗੁਰੂ ਦੀ ਗੋਲਕ ਦੀ ਦੁਬਾਰਾ ਫਿਰ ਦੁਰਵਰਤੋਂ ਕਰਨ ਦੀਆਂ ਖ਼ਬਰਾਂ ਚਰਚਾ 'ਚ ਹਨ। ਭਾਈ ਡੋਡ ਨੇ ਦੋਸ਼ ਲਾਇਆ ਕਿ ਦਰਬਾਰਾ ਸਿੰਘ ਗੁਰੂ ਜੋ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਨੌਜਵਾਨਾਂ ਦਾ ਕਾਤਲ ਹੈ, ਉਸ ਨੂੰ ਕਿਸੇ ਕੀਮਤ 'ਤੇ ਫ਼ੈਡਰੇਸ਼ਨ ਵਲੋਂ ਮੁੱਖ ਸਕੱਤਰ ਨਹੀਂ ਲੱਗਣ ਦੇਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement