
ਅੱਜ ਜਿਥੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੂਰੀ ਦੁਨੀਆਂ ਵਿਚ ਸਿੱਖਾਂ ਪ੍ਰਤੀ ਪਿਆਰ ਅਤੇ ਸਤਿਕਾਰ.....
ਸ੍ਰੀ ਅਨੰਦਪੁਰ ਸਾਹਿਬ, 16 ਜੂਨ: ਅੱਜ ਜਿਥੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੂਰੀ ਦੁਨੀਆਂ ਵਿਚ ਸਿੱਖਾਂ ਪ੍ਰਤੀ ਪਿਆਰ ਅਤੇ ਸਤਿਕਾਰ ਪਾਇਆ ਜਾ ਰਿਹਾ ਹੈ ਅਤੇ ਹਰ ਇਕ ਦੇਸ਼ ਸਿੱਖਾਂ ਵਲੋ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰ ਰਿਹਾ ਹੈ ਉਥੇ ਹੀ ਅਪਣੇ ਹੀ ਦੇਸ਼ ਦੀ ਯੂ ਪੀ ਦੀ ਯੋਗੀ ਸਰਕਾਰ ਸਿੱਖਾਂ ਨੂੰ ਉਜਾੜਨ ਦੇ ਰਾਹ 'ਤੇ ਤੁਰੀ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਬੜੇ ਦੁਖੀ ਹਿਰਦੇ ਨਾਲ ਕੀਤਾ ਸਿੰਘ। 'ਜਥੇਦਾਰ' ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਜਿਥੇ ਵਿਦੇਸ਼ਾਂ ਦੇ ਲੋਕ ਸਿੱਖਾਂ ਦੇ ਕੰਮਾਂ ਦੀ ਸ਼ਲਾਘਾ ਕਰਦੇ ਨਹੀਂ ਥੱਕ ਰਹੇ ਉਥੇ ਹੀ ਸ਼ਾਇਦ ਯੂ.ਪੀ. ਸਰਕਾਰ ਇਸ ਤੋਂ ਬੇਖ਼ਬਰ ਹੈ ਅਤੇ ਸ਼ਾਇਦ ਇਹੀ ਕਾਰਨ ਹੈ ਕਿ ਯੂ.ਪੀ. ਸਰਕਾਰ ਸਿੱਖਾਂ ਨੂੰ ਬਰਬਾਦ ਕਰਨ ਦੇ ਰਾਹ 'ਤੇ ਤੁਲੀ ਹੋਈ ਹੈ।