ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਕੀਤੀ ਅਪੀਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ।
ਇਹ ਵੀ ਪੜ੍ਹੋ: ਇਕ ਸਾਲ ਵਿਚ 29684 ਸਰਕਾਰੀ ਨੌਕਰੀਆਂ ਦਿਤੀਆਂ ਤੇ ਹੋਰ ਭਰਤੀਆਂ ਜਾਰੀ : ਮੁੱਖ ਮੰਤਰੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਲ ਹੋਣਗੀਆਂ।
ਇਹ ਵੀ ਪੜ੍ਹੋ: ਸਥਾਨਕ ਸਰਕਾਰਾਂ ਵਿਭਾਗ ਵਿਚ ਨਵ-ਨਿਯੁਕਤ ਕਲਰਕਾਂ ਵਲੋਂ ਪਾਰਦਰਸ਼ੀ ਤੇ ਮੈਰਿਟ ਆਧਾਰ ਉਤੇ ਭਰਤੀ ਲਈ CM ਦੀ ਸ਼ਲਾਘਾ
ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਸੱਦਾ ਪੱਤਰ ਭੇਜੇ ਜਾ ਰਹੇ ਹਨ।