ਭਾਈ ਰਾਜੋਆਣਾ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗਾ ਵਫ਼ਦ : ਲੌਂਗੋਵਾਲ, ਭੂੰਦੜ
Published : Jul 17, 2018, 11:41 am IST
Updated : Jul 17, 2018, 11:41 am IST
SHARE ARTICLE
Bhai Gobind Singh Longowal with Others
Bhai Gobind Singh Longowal with Others

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੰਸਦ ਮੈਂਬਰ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਰਾਜ ਸਭਾ ਮੈਂਬਰ ਬਲਵਿੰਦਰ...

ਫ਼ਤਿਹਗੜ੍ਹ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੰਸਦ ਮੈਂਬਰ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ੍ਹ ਦੀ ਪਟਿਆਲਾ ਦੀ ਕੇਂਦਰੀ ਜ਼ੇਲ੍ਹ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ 'ਤੇ ਰੋਕ ਲਗਾਉਣ ਸਬੰਧੀ 18 ਜੁਲਾਈ ਨੂੰ ਮਿਲਣ ਸਬੰਧੀ ਤਿਆਰੀਆਂ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਹੋਈ, ਜਿਸ ਸਬੰਧੀ ਵਿਸ਼ੇਸ਼ ਰੂਪ ਰੇਖਾ ਤਿਆਰ ਕੀਤੀ ਗਈ।

ਮੀਟਿੰਗ ਉਪੰਰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੰਸਦ ਮੈਂਬਰ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ੍ਹ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਦਾ ਜਲਦੀ ਨਿਪਟਾਰਾ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ  18 ਜੁਲਾਈ ਨੂੰ ਮਿਲੇਗਾ

Balwant Singh RajoanaBalwant Singh Rajoana

ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ, ਨਰੇਸ਼ ਕੁਮਾਰ ਗੁਜ਼ਰਾਲ ਦਾ ਵਫਦ ਦਾ ਵਫਦ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕਰੇਗਾ।

  ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਗਾਉਣ ਬਾਰੇ ਮਾਰਚ 2012 ਵਿਚ ਭਾਰਤ ਦੇ ਤਤਕਾਲੀ ਰਾਸ਼ਟਰਪਤੀ ਕੋਲ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਸੀ ਕਿ ਭਾਈ ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਦੀ ਥਾਂ ਉਮਰ ਕੈਦ ਵਿਚ ਤਬਦੀਲ ਕੀਤਾ ਜਾਵੇ ਅਤੇ ਰਾਸ਼ਟਰਪਤੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤਾ ਗਿਆ ਸੀ, ਜਿਸ 'ਤੇ ਅਜੇ ਤੱਕ ਗ੍ਰਹਿ ਮੰਤਰਾਲੇ ਨੇ ਕੋਈ ਫੈਸਲਾ ਨਹੀਂ ਲਿਆ।   

 Bhai Gobind Singh LongowalBhai Gobind Singh Longowal

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਗ੍ਰਹਿ ਮੰਤਰਾਲੇ ਨਾਲ ਰਾਬਤਾ ਰੱਖ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਸਮੇਂ 'ਚ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਜਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸਨ ਤਾਂ ਸ਼੍ਰੋਮਣੀ ਕਮੇਟੀ ਵਲੋਂ ਇੱਕ ਮੰਗ ਪੱਤਰ ਸੌਂਪਿਆ ਸੀ, ਜਿਸ ਵਿਚ ਭਾਈ ਰਾਜੋਆਣਾ ਦੀ ਲੰਬਿਤ ਪਈ ਅਪੀਲ 'ਤੇ ਜਲਦ ਫੈਸਲਾ ਕਰਨ ਦੀ ਮੰਗ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਦਿਨੀਂ

ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਇਕ ਵਫ਼ਦ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਵੀ ਸ਼੍ਰੋਮਣੀ ਕਮੇਟੀ ਵਲੋਂ ਇਹ ਮੰਗ ਉਠਾਈ ਗਈ ਸੀ। ਸ਼੍ਰੋਮਣੀ ਕਮੇਟੀ ਬੁਲਾਰੇ ਨੇ ਕਿਹਾ ਕਿ ਭਾਈ ਰਾਜੋਆਣੇ ਬਾਰੇ ਅਪੀਲ ਦੇ ਨਿਪਟਾਰੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਯਤਨ ਕਰਦੀ ਰਹੀ ਹੈ ਅਤੇ ਇਸ ਸਬੰਧ ਵਿਚ ਸੁਹਿਰਦ ਭਾਵਨਾ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਿਆ, ਬਾਬਾ ਬੰਦਾ ਸਿੰਘ ਬਹਾਦਰ ਐਜੁਕੇਸ਼ਨ ਟਰੱਸਟ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਪ੍ਰਿੰਸੀ. ਇੰਜੀ. ਕਾਲਜ ਡਾ ਜੀ.ਐੱਸ. ਲਾਂਬਾ, ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਡਾ. ਕਸ਼ਮੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement