ਯੂ.ਏ.ਪੀ.ਏ ਲਾ ਕੇ ਸਿੱਖ ਜਵਾਨੀ 'ਤੇ ਜ਼ੁਲਮ ਨਾ ਢਾਹੋ : ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ
Published : Jul 17, 2020, 7:20 am IST
Updated : Jul 17, 2020, 7:31 am IST
SHARE ARTICLE
Bibi  Paramjit Kaur Khalra
Bibi Paramjit Kaur Khalra

ਕਾਲੇ ਕਾਨੂੰਨ ਘੱਟ ਗਿਣਤੀਆਂ ਤੇ ਦਲਿਤਾਂ ਨੂੰ ਦਬਾਉਣ ਲਈ ਲਿਆਂਦੇ ਗਏ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਸਹਿਯੋਗੀ ਜਥੇਬੰਦੀਆਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਾਂਝੇ ਤੌਰ 'ਤੇ  ਯੂ.ਏ.ਪੀ.ਏ ਲਾ ਕੇ ਸਿੱਖੀ ਜਵਾਨੀ ਉਪਰ ਜਬਰ ਜ਼ੁਲਮ ਢਾਹੁਣ ਦਾ ਕਰੜਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਦਿੱਲੀ ਤੇ ਪੰਜਾਬ ਸਰਕਾਰਾਂ ਕਾਲੇ ਕਾਨੂੰਨਾਂ ਦਾ ਸਹਾਰਾ ਲੈ ਕੇ ਸਿੱਖੀ ਨਾਲ ਦੁਸ਼ਮਣੀ ਕਮਾਉਣੀ ਬੰਦ ਕਰਨ।

UAPAUAPA

ਜਥੇਬੰਦੀਆਂ ਨੇ ਕਿਹਾ ਕਿ ਇਸ ਦੇਸ਼ ਵਿਚ ਮੀਸਾ, ਟਾਂਡਾ, ਪੋਟਾ ਵਰਗੇ ਕਾਲੇ ਕਾਨੂੰਨ ਘੱਟ ਗਿਣਤੀਆਂ ਤੇ ਦਲਿਤਾਂ, ਗ਼ਰੀਬਾਂ ਨੂੰ ਦਬਾਉਣ ਲਈ ਲਿਆਂਦੇ ਗਏ ਅਤੇ ਹੁਣ ਯੂ.ਏ.ਪੀ.ਏ ਲਿਆ ਕੇ ਹਰ ਸਿੱਖ ਨੂੰ ਅਤਿਵਾਦੀ ਠਹਿਰਾਉਣ ਦਾ ਯਤਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਯੂ.ਏ.ਪੀ.ਏ ਲਾ ਕੇ ਦਰਜ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ ਅਤੇ ਪੰਜਾਬ ਨੂੰ ਦਹਿਸ਼ਤਜਾਦਾ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਸੰਵਿਧਾਨ ਦੀ ਦੁਹਾਈ ਦੇਣ ਵਾਲੇ ਹਾਕਮ ਖ਼ੁਦ ਕਾਨੂੰਨ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਜੰਗਲ ਰਾਜ ਫੈਲਾ ਰਹੇ ਹਨ।

SikhSikh

ਉਨ੍ਹਾਂ ਕਿਹਾ ਕਿ ਮਨੂੰਵਾਦੀਆਂ ਨੇ ਬੇਅਦਬੀ ਦਲ ਨਾਲ ਰਲਕੇ ਮੰਡੀਆਂ ਨੂੰ ਪ੍ਰਾਈਵੇਟ ਲੋਕਾਂ ਦੇ ਕੰਟਰੋਲ ਵਿਚ ਦੇਣ ਦਾ ਆਰਡੀਨੈਂਸ ਲਿਆ ਕੇ ਪੰਜਾਬ ਦੀ ਕਿਸਾਨੀ ਉਪਰ ਖ਼ਾਸ ਕਰ ਕੇ ਹਮਲਾ ਬੋਲਿਆ ਹੈ। ਦਿੱਲੀ ਦੇ ਹਾਕਮ ਕਿਸਾਨ ਕੋਲੋਂ ਜ਼ਮੀਨ ਖੋਹ ਕੇ ਵੱਡੇ-ਵੱਡੇ ਮਾਇਆਧਾਰੀਆਂ ਨੂੰ ਦੇਣਾ ਚਾਹੁੰਦੇ ਹਨ ਅਤੇ ਸਰਕਾਰਾਂ ਖੁਲ੍ਹ ਕੇ  ਦੋਸ਼ੀਆਂ  ਦੇ ਹੱਕ ਵਿਚ ਖਲੋ ਗਈਆਂ ਹਨ।

Dhirubhai AmbaniMukesh Ambani

ਇਹੋ ਕਾਰਨ ਹੈ ਕਿ ਮੁਕੇਸ਼ ਅੰਬਾਨੀ ਵਰਗਾ ਮਾਇਆਧਾਰੀ ਕੋਰੋਨਾਂ ਮਹਾਂਮਾਰੀ ਕਾਰਨ ਵੀ ਦੁਨੀਆਂ ਦੇ ਉਪਰਲੇ 10 ਵਿਅਕਤੀਆਂ ਵਿਚ ਗਿਣਿਆ ਜਾਣ ਲੱਗਾ ਹੈ ਜਦੋਂ ਪੰਜਾਬ ਅਤੇ ਦੇਸ਼ ਦੀ ਲੋਕਾਈ ਪੂਰਨ ਰੂਪ ਵਿਚ ਕੰਗਾਲ ਹੋਈ ਫਿਰਦੀ ਹੈ। ਇਸ ਮੌਕੇ ਪਰਮਜੀਤ ਕੌਰ ਖਾਲੜਾ, ਕ੍ਰਿਪਾਲ ਸਿੰਘ ਰੰਧਾਵਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ,  ਬਾਬਾ ਦਰਸ਼ਨ ਸਿੰਘ ਪ੍ਰਧਾਨ, ਸਤਵਿੰਦਰ ਸਿੰਘ, ਵਿਰਸਾ ਸਿੰਘ ਬਹਿਲਾ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement