Amritsar News: SGPC ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Published : Jul 17, 2025, 1:38 pm IST
Updated : Jul 17, 2025, 1:45 pm IST
SHARE ARTICLE
Sikh devotees will go Pakistan
Sikh devotees will go Pakistan

Amritsar News: 4 ਅਗਸਤ ਤੱਕ ਪਾਸਪੋਰਟ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਕਿਹਾ

Sikh devotees will go Pakistan : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ ਵਿਚ ਭੇਜਿਆ ਜਾਵੇਗਾ। ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ ਤੱਕ ਜਮ੍ਹਾਂ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰੂਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 4 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਭਾਰਤ-ਪਾਕਿਸਤਾਨ ਵਿਚ ਪਹਿਲਗਾਮ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਕਾਰ ਸਬੰਧ ਪੂਰੀ ਤਰ੍ਹਾਂ ਤੋਂ ਤਣਾਅਪੂਰਨ ਹਨ। ਜਿਸ ਕਾਰਨ ਇਸ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਭਾਰਤ ਸਰਕਾਰ ਇਸ ਵਾਰ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੰਦੀ ਹੈ ਜਾਂ ਨਹੀਂ।

"(For more news apart from “Sikh devotees will go Pakistan , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM

ਮਹਿਲਾ ਅਧਿਆਪਕਾ ਨੇ ਜੜ 'ਤਾ ਪ੍ਰਿੰਸੀਪਲ ਦੇ ਥੱ.ਪੜ, ਮੌਕੇ ਤੇ ਪੈ ਗਿਆ ਭੜਥੂ ! CCTV ਆਈ ਬਾਹਰ

16 Jul 2025 4:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM
Advertisement