
ਸਮੂਹ ਸੰਗਤ ਦੇ ਸਹਿਯੋਗ ਨਾਲ ਸੇਵਾਵਾਂ ਚੱਲ ਰਹੀਆਂ ਹਨ ਅਤੇ ਹੋਰ ਸੇਵਾ ਕਾਰਜ ਅਰੰਭ ਕੀਤੇ ਜਾ ਰਹੇ ਹਨ - ਪ੍ਰਧਾਨ ਹਰਪਾਲ ਸਿੰਘ ਸੋਢੀ
ਐੱਸ ਏ ਐਸ ਨਗਰ ( ਨਰਿੰਦਰ ਸਿੰਘ ਝਾਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਮੁਹਾਲੀ ਵਿਖੇ ਆਤਮ ਰਸ ਕੀਰਤਨ ਸਮਾਗਮ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਮਹਾਂਵੀਰ ਸਿੰਘ, ਗਿਆਨੀ ਕਰਨਜੀਤ ਸਿੰਘ, ਭਾਈ ਰਛਪਾਲ ਸਿੰਘ, ਭਾਈ ਤਵਨੀਤ ਸਿੰਘ ਚੰਡੀਗੜ੍ਹ ਵਾਲੇ ਭਾਈ ਇੰਦਰਪਾਲ ਸਿੰਘ ਭਾਈ ਮਨਪ੍ਰੀਤ ਸਿੰਘ ਜਸਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਵਾਲਿਆਂ ਤੋਂ ਇਲਾਵਾ ਹੋਰ ਵੀ ਵੱਖ-ਵੱਖ ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ।
ਸਮਾਗਮ ਦੇ ਅੰਤ ਵਿਚ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਹਰਪਾਲ ਸਿੰਘ ਸੋਢੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਵੱਖ ਵੱਖ ਸੇਵਾਵਾਂ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ ਅਤੇ ਹੋਰ ਸੇਵਾ ਕਾਰਜ ਅਰੰਭ ਕੀਤੇ ਜਾ ਰਹੇ ਹਨ ।