
22 ਤਰੀਕ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਦੇ ਬਾਹਰ ਦਿੱਤਾ ਜਾਵੇਗਾ ਧਰਨਾ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਕੇ ਇਕੱਤਰ ਹੋਈਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਉਹਨਾਂ ਵੱਲੋਂ ਆਉਣ ਵਾਲੀ 28 ਤਰੀਕ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦਾ ਘਿਰਾਓ ਕੀਤਾ ਜਾਵੇਗਾ।
SGPC
ਇਹ ਫੈਸਲਾ ਦਲ ਖਾਲਸਾ, ਅਕਾਲ ਫੈਰਰੇਸ਼ਨ, ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਸਿੱਖ ਜਥੇਬੰਦੀਆਂ ਦੀ ਮੌਜੂਦਗੀ ਵਿਚ ਸਾਂਝੇ ਤੌਰ 'ਤੇ ਲਿਆ ਗਿਆ। ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਅਕਾਲੀ ਦਲ ਅੰਮ੍ਰਿਤਸਰ ਦੇ ਇਮਾਨ ਸਿੰਘ ਮਾਨ, ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਤੇ ਅਕਾਲੀ ਦਲ ਡੈਮੋਕਰੇਟਿਕ ਦੇ ਭਾਈ ਅਮੋਲਕ ਸਿੰਘ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Gobind singh longowal
ਇਸ ਤੋਂ ਇਲਾਵਾ ਸਿੱਖ ਜਥੇਬੰਦੀਆਂ ਨੇ 22 ਤਰੀਕ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਦੇ ਬਾਹਰ ਧਰਨਾ ਦੇਣ ਦਾ ਅਤੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਵੀ ਐਲਾਨ ਕੀਤਾ।