Panthak News: ਡਾ. ਦਲਜੀਤ ਚੀਮਾ ਨੇ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਦਿੱਤੀ ਚੇਤਾਵਨੀ!
Published : Oct 17, 2024, 12:33 pm IST
Updated : Oct 17, 2024, 12:33 pm IST
SHARE ARTICLE
Dr. Daljit Cheema warned the leaders of his own party!
Dr. Daljit Cheema warned the leaders of his own party!

Panthak News: ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਉਹ ਹੁਣ ਪਾਰਟੀ ਦੇ ਮੈਂਬਰ ਨਹੀਂ ਹਨ।

 


Panthak News: ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ। ਇਸ ਵਫ਼ਦ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਿਲ ਸਨ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸਮੁੱਚੀ ਸਿੱਖ ਕੌਮ ਦੇ ਮਨਾਂ ਅੰਦਰ ਸਿੰਘ ਸਾਹਿਬਾਨ ਲਈ ਬਹੁਤ ਸਤਿਕਾਰ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਕੋਲੋਂ ਖਿਮਾ ਜਾਚਨਾ ਕੀਤੀ ਹੈ ਕਿ ਜੇਕਰ ਸਾਡੇ ਸਾਥੀ ਕੋਲੋਂ ਸਿੰਘ ਸਾਹਿਬਾਨ ਦੀ ਸ਼ਾਨ ਦੇ ਖ਼ਿਲਾਫ਼ ਕੁਝ ਕਿਹਾ ਗਿਆ ਹੈ ਤਾਂ ਉਹ ਮੁਆਫੀ ਮੰਗਦੇ ਹਨ। ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਉਹ ਹੁਣ ਪਾਰਟੀ ਦੇ ਮੈਂਬਰ ਨਹੀਂ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਸਤੀਫ਼ਾ ਦਿੱਤੇ ਜਾਣ ਸੰਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਅਸਤੀਫ਼ਾ ਪਰਵਾਨ ਕਰਨਾ ਜਾਂ ਨਾ ਕਰਨਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿਚ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਨੂੰ ਭਰੋਸਾ ਦਿੱਤਾ ਹੈ ਕਿ ਸਮੁੱਚੀ ਪਾਰਟੀ ਵਲੋਂ ਸਿੰਘ ਸਾਹਿਬਾਨ ਦਾ ਬਹੁਤ ਸਤਿਕਾਰ ਹੈ। 
ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਆਗੂਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਤੇ ਕਿਹਾ ਕਿ ਸਿੰਘ ਸਾਹਿਬ ਖ਼ਿਲਾਫ਼ ਕੋਈ ਵੀ ਅਪਸ਼ਬਦ ਨਹੀਂ ਬੋਲੇਗਾ ਅਤੇ ਜੇਕਰ ਕਿਸੇ ਨੇ ਅਜਿਹਾ ਕੀਤਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।


 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement