
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਅੱਜ
ਅੰਮ੍ਰਿਤਸਰ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 100 ਸਾਲਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ ਗਏ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ। ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
SGPC
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਭਾਈ ਰਜਿੰਦਰ ਸਿੰਘ ਮਹਿਤਾ, ਵਿਰਸਾ ਸਿੰਘ ਵਲਟੋਹਾ ਸਮੇਤ ਕਈ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।
Bhai Gobind Singh Longowal
ਇਸ ਸਮਾਰੋਹ ਦੇ ਮੱਦੇਨਜ਼ਰ ਵਿਸ਼ੇਸ਼ ਧਾਰਮਕ ਦੀਵਾਨ ਸਜਾਏ ਜਾ ਰਹੇ ਹਨ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਸ ਸ਼ਤਾਬਦੀ ਸਮਾਰੋਹ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਆਯੋਜਨ ਕੀਤਾ ਜਾ ਰਿਹਾ ਹੈ, ਇਸ ਸਮਾਗਮ ਵਿਚ ਸਿੱਖ ਪੰਥ ਦੀਆਂ ਉੱਘੀਆਂ ਸ਼ਖ਼ਸੀਅਤਾਂ ਹਾਜ਼ਰੀ ਭਰ ਰਹੀਆਂ ਹਨ।