'ਭਾਰਤ ਜੋੜੋ ਯਾਤਰਾ ਦਾ ਕਿਸੇ ਨੇ ਘਿਰਾਓ ਨਹੀਂ ਕੀਤਾ ਤੇ ਜੋ ਸਿੱਖਾਂ ਦੇ ਮੁੱਦੇ ਚੁੱਕਦੇ ਹਨ ਉਹਨਾਂ 'ਤੇ ਕਿੰਤੂ-ਪ੍ਰੰਤੂ ਕੀਤੀ ਜਾਂਦੀ ਹੈ'

By : GAGANDEEP

Published : Jan 18, 2023, 6:24 pm IST
Updated : Jan 18, 2023, 6:24 pm IST
SHARE ARTICLE
Harjinder singh dhami
Harjinder singh dhami

'ਅਸੀਂ ਇਨ੍ਹਾਂ ਹਮਲਿਆਂ ਤੋਂ ਡਰਨ ਵਾਲੇ ਨਹੀਂ ਹਾਂ'

 

ਮੁਹਾਲੀ : ਐਸਜੀਪੀਸੀ ਪ੍ਰਧਾਨ ਹਰਮਿੰਦਰ ਸਿੰਘ ਧਾਮੀ ਬੁੱਧਵਾਰ ਨੂੰ ਮੋਹਾਲੀ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਵਿਰੋਧ ਕਰਨ ਪੁੱਜੇ ਸਨ ਪਰ ਇੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕੀਤਾ ਅਤੇ ਨਾਅਰੇਬਾਜ਼ੀ ਕੀਤੀ। 
ਪ੍ਰਦਰਸ਼ਨਕਾਰੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਨਾਲ ਜੋੜਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਨਾਲ ਸਬੰਧਤ ਇਨ੍ਹਾਂ ਮੁੱਦਿਆਂ ’ਤੇ ਕੁਝ ਨਹੀਂ ਕੀਤਾ।  ਇਸ ਤੋਂ ਬਾਅਦ ਧਾਮੀ ਦਾ ਵਿਰੋਧ ਸ਼ੁਰੂ ਹੋ ਗਿਆ ਅਤੇ ਇੱਕ ਪ੍ਰਦਰਸ਼ਨਕਾਰੀ ਨੇ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ।

ਵਿਰੋਧ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਡਾਲ ਦੇ ਬਾਹਰ ਮੇਰੇ 'ਤੇ ਹਮਲਾ ਕੀਤਾ ਗਿਆ। ਗੱਡੀ ਦੇ ਸ਼ੀਸ਼ੇ ਭੰਨੇ ਗਏ। 'ਭਾਰਤ ਜੋੜੋ ਯਾਤਰਾ' ਦਾ ਕਿਸੇ ਨੇ ਘਿਰਾਓ ਨਹੀਂ ਕੀਤਾ ਤੇ ਜੋ ਸਿੱਖਾਂ ਦੇ ਮੁੱਦੇ ਚੁੱਕਦੇ ਹਨ ਉਹਨਾਂ 'ਤੇ ਕਿੰਤੂ-ਪ੍ਰੰਤੂ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ 2014 ਤੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦਸਤਖਤ ਮੁਹਿੰਮ ਵੀ ਸ਼ੁਰੂ ਕੀਤੀ ਹੋਈ ਹੈ। 31 ਜਨਵਰੀ ਤੱਕ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਫਰਵਰੀ ਵਿੱਚ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਦੇ ਸੱਦੇ ’ਤੇ ਉਹ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਮੈਂਬਰਾਂ ਨਾਲ ਧਰਨੇ ਵਾਲੀ ਥਾਂ ’ਤੇ ਪੁੱਜੇ ਸਨ। ਭਾਸ਼ਣ ਖ਼ਤਮ ਹੋਣ ਤੋਂ ਬਾਅਦ ਜਦੋਂ ਉਹ ਕਾਰ ਵਿੱਚ ਬੈਠਣ ਲੱਗੇ ਤਾਂ ਰੋਹ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਉਨ੍ਹਾਂ ਇਸ ਘਟਨਾ ਸਬੰਧੀ ਫਰੰਟ ਦੇ ਪ੍ਰਬੰਧਕਾਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕੀਤੇ ਹਨ। ਧਾਮੀ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਬੁਲਾਉਣ 'ਤੇ ਹਮਲੇ ਅਤੇ ਬੇਇੱਜ਼ਤੀ ਹੋਵੇਗੀ ਤਾਂ ਮੋਰਚੇ ਦਾ ਸਮਰਥਨ ਕਰਨ ਲਈ ਕੌਣ ਆਵੇਗਾ?

ਉਨ੍ਹਾਂ ਕਿਹਾ ਕਿ ਜੇਕਰ ਇਹ ਮੋਰਚਾ ਚੰਡੀਗੜ੍ਹ-ਪੰਜਾਬ ਸਰਹੱਦ ’ਤੇ ਲਗਾਇਆ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਵੀ ਪੁਲਿਸ ਤੇ ਪ੍ਰਸ਼ਾਸਨ ਦੀ ਬਣਦੀ ਹੈ। ਪੁਲਿਸ ਵਾਹਨਾਂ 'ਤੇ ਹੋਏ ਹਮਲੇ ਨੂੰ ਦਰਸ਼ਕ ਬਣ ਕੇ ਵੇਖਦੀ ਰਹੀ। ਧਾਮੀ ਨੇ ਕਿਹਾ ਕਿ ਜੇਕਰ ਕੋਈ ਵੀ ਹਿੰਸਕ ਘਟਨਾ ਵਾਪਰਦੀ ਹੈ ਅਤੇ ਪੁਲਿਸ ਉਸ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੁੰਦੀ ਤਾਂ ਇਹ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਉਥੇ ਕਿਹਾ ਗਿਆ ਕਿ ਇਸ ਪਿੱਛੇ ਕੋਈ ਸਾਜ਼ਿਸ਼ ਹੈ ਅਤੇ ਸਿੱਖਾਂ ਨੂੰ ਸਿੱਖਾਂ ਨਾਲ ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ  ਕਿ ਅਸੀਂ ਇਨ੍ਹਾਂ ਹਮਲਿਆਂ ਤੋਂ ਡਰਨ ਵਾਲੇ ਨਹੀਂ ਹਾਂ। ਅਸੀਂ ਸਿੱਖ ਮੁੱਦਿਆਂ 'ਤੇ ਪਹਿਲਾਂ ਵੀ ਪਹਿਰਾ ਦਿੰਦੇ ਰਹੇ ਹਾਂ ਤੇ ਹੁਣ ਹੋਰ ਵੀ ਤਕੜੇ ਹੋ ਕੇ ਪਹਿਰਾ ਦੇਵਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM
Advertisement