ਹਰਜਿੰਦਰ ਸਿੰਘ ਧਾਮੀ ਮਗਰੋਂ ਕਿਰਪਾਲ ਸਿੰਘ ਬਡੂੰਗਰ ਨੇ ਦਿੱਤਾ ਅਸਤੀਫ਼ਾ
Published : Feb 18, 2025, 2:33 pm IST
Updated : Feb 18, 2025, 4:22 pm IST
SHARE ARTICLE
Kirpal Singh Badungar resigns
Kirpal Singh Badungar resigns

ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

 

Kirpal Singh Badungar Resign: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਦੁਬਾਰਾ ਹੋਣ ਜਾ ਰਹੀ ਹੈ। ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ ਹੈ। ਹੁਣ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ।

ਕਿਰਪਾਲ ਸਿੰਘ ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਅੱਜ ਦੀ ਮੀਟਿੰਗ ਤੋਂ ਪਹਿਲਾਂ, ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਉਹ ਬੇਸਿੱਟਾ ਰਹੀਆਂ ਹਨ।

ਇਸ ਦੇ ਨਾਲ ਹੀ ਪ੍ਰਧਾਨ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਸ਼੍ਰੋਮਣੀ ਕਮੇਟੀ ਕੋਰ ਕਮੇਟੀ ਵੱਲੋਂ ਫੈਸਲਾ ਲੈਣਾ ਬਾਕੀ ਹੈ, ਪਰ ਇਸ ਅਸਤੀਫ਼ੇ ਦੇ ਨਾਲ ਹੀ ਉਨ੍ਹਾਂ ਨੇ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਛੱਡਣ ਦੀ ਇੱਛਾ ਵੀ ਪ੍ਰਗਟਾਈ ਸੀ। ਅੱਜ ਇਹ ਦੇਖਣਾ ਬਾਕੀ ਹੈ ਕਿ ਐਡਵੋਕੇਟ ਧਾਮੀ 7 ਮੈਂਬਰੀ ਕਮੇਟੀ ਦੀ ਮੀਟਿੰਗ ਦਾ ਹਿੱਸਾ ਹੋਣਗੇ ਜਾਂ ਨਹੀਂ। ਉਹ ਇਸ ਮੀਟਿੰਗ ਵਿੱਚ ਮੌਜੂਦ ਰਹਿੰਦੇ ਹਨ ਜਾਂ ਨਹੀਂ, ਪਰ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਇਸ ਤੋਂ ਬਾਅਦ ਅਕਾਲੀ ਦਲ ਲਈ ਕੀ ਫੈਸਲਾ ਲਿਆ ਜਾਂਦਾ ਹੈ।

 

ਪਰਮ ਸਤਿਕਾਰਯੋਗ ਸਿੰਘ ਸਾਹਿਬ ਜੀਓ

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ

ਆਪ ਜੀ ਵੱਲੋਂ ਸੂਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਦਾਸ ਨੂੰ ਕਮੇਟੀ ਵਿਚ ਮੈਂਬਰ ਨਾਮਜ਼ਦ ਕੀਤਾ ਗਿਆ ਸੀ, ਜਿਸ ਲਈ ਆਪ ਜੀ ਦਾ ਧੰਨਵਾਦ।
ਆਪ ਜੀ ਦੇ ਧਿਆਨ ਹਿਤ ਹੈ ਕਿ ਉਸ ਕਮੇਟੀ ਦੀਆਂ ਦੋ ਮੀਟਿੰਗਾਂ ਹੁਣ ਤੱਕ ਹੋ ਚੁੱਕੀਆਂ ਹਨ ਅਤੇ ਪਲੇਠੀ ਮੀਟਿੰਗ ਪਟਿਆਲਾ ਵਿਖੇ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਹੋ ਚੁੱਕੀ ਹੈ ਅਤੇ ਦੂਸਰੀ ਮੀਟਿੰਗ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ ਆਫ਼ਿਸ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਵੱਲੋਂ ਕੀਤੀ ਗਈ। ਦੋਵੇਂ ਮੀਟਿੰਗਾਂ ਵਿਚ ਸਤਿਕਾਰਯੋਗ ਮੈਂਬਰ ਸਾਹਿਬਾਨ ਸ਼ਾਮਲ ਹੋਏ ਸਨ ਸਾਰੇ ਸਤਿਕਾਰਯੋਗ ਮੈਂਬਰ ਸਾਹਿਬਾਨ ਨੇ ਆਪਣੇ ਵਿਚਾਰ ਦਿੱਤੇ ਸੀ, ਪ੍ਰੰਤੂ ਆਖ਼ਰੀ ਫ਼ੈਸਲਾ ਨਹੀਂ ਹੋ ਸਕਿਆ। ਦੋਵੇਂ.ਮੀਟਿੰਗਾਂ ਦੌਰਾਨ ਵਿਚਾਰਾਂ ਵੀ ਹੋਈਆਂ ਸਨ, ਪ੍ਰੰਤੂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਹਨ। ਹੁਣ ਪ੍ਰਧਾਨ ਐਡਵੋਕੇਟ ਧਾਮੀ ਸਾਹਿਬ ਨੇ ਦੋਵੇਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧ ਵਿਚ ਤੀਸਰੀ ਬੈਠਕ ਮੁੜ ਪਟਿਆਲਾ ਦੇ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਰੱਖੀ ਗਈ ਸੀ, ਪਰ ਅਜੇ ਤੱਕ ਇਸ ਮੀਟਿੰਗ ਪ੍ਰਤੀ ਅਨਿਸਚਿਤਤਾ ਬਣੀ ਹੋਈ ਹੈ ਕਿ ਮੀਟਿੰਗ ਦੀ ਪ੍ਰਧਾਨਗੀ ਕੌਣ ਕਰੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਮੁਕੱਦਸ ਤੇ ਸਰਵਉੱਚ ਅਸਥਾਨ ਹੈ, ਜਿਸ ਦਾ ਅਦਬ, ਸਤਿਕਾਰ ਅਤੇ ਸਨਮਾਨ ਹਮੇਸ਼ਾ ਬਰਕਰਾਰ ਰਹਿਣਾ ਚਾਹੀਦਾ ਅਤੇ ਪੰਥਕ ਪਰੰਪਰਾ ਅਤੇ ਮਰਿਆਦਾ ਹਮੇਸ਼ਾ ਕਾਇਮ ਰਹੇ, ਜਿਸ ਕਾਰਨ ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਹਾਲਾਤ ਨੂੰ ਮੁੱਖ ਰੱਖ ਕੇ ਮੇਰੀ ਆਪ ਜੀ ਨੂੰ ਬੇਨਤੀ ਹੈ ਕਿ ਮੈਨੂੰ ਸੱਤ ਮੈਂਬਰੀ ਕਮੇਟੀ ਤੋਂ ਫ਼ਾਰਗ ਕਰ ਦਿਓ, ਆਪ ਜੀ ਦਾ ਅਤਿ ਧੰਨਵਾਦੀ ਹੋਵੇਗਾ ਜੀ।

ਗੁਰੂ ਪੰਥ ਦਾ ਦਾਸ
ਪ੍ਰੋ ਕਿਰਪਾਲ ਸਿੰਘ ਬਡੂੰਗਰ
ਸਾਬਕਾ ਪ੍ਰਧਾਨ ਐਸੀਪੀਸੀ ਅੰਮ੍ਰਿਤਸਰ

ਸਤਿਕਾਰਯੋਗ
ਗਿਆਨੀ ਰਘਬੀਰ ਸਿੰਘ ਜੀ,
ਜਥੇਦਾਰ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement