ਗਿਆਨੀ ਹਰਪ੍ਰੀਤ ਸਿੰਘ ਨੇ ਰਘੂਜੀਤ ਵਿਰਕ 'ਤੇ ਲਗਾਏ ਘਪਲੇ ਕਰਨ ਦੇ ਇਲਜ਼ਾਮ
Published : Feb 18, 2025, 5:12 pm IST
Updated : Feb 18, 2025, 5:12 pm IST
SHARE ARTICLE
Giani Harpreet Singh accuses Raghujit Virk of committing scams
Giani Harpreet Singh accuses Raghujit Virk of committing scams

ਕਿਹਾ- ਸਾਰਾਗੜ੍ਹੀ ਸਰਾਏ ਅਤੇ ਲੰਗਰ ਹਾਲ ’ਚ ਕਰੋੜਾਂ ਰੁਪਏ ਦੀ ਕੀਤੀ ਹੇਰਾਫ਼ੇਰੀ

 

Giani Harpreet Singh accuses Raghujit Virk of committing scams: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਇਹ ਵਿਚਾਰ ਚੀਫ਼ ਖ਼ਾਲਸਾ ਦੀਵਾਨ ਵਿਖੇ ਆਯੋਜਿਤ ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਧਾਮੀ 'ਤੇ ਦਬਾਅ ਪਾਇਆ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਮੁਖੀ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਤਾਂ ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਦਰਸਾਉਂਦੇ ਸਨ ਕਿ ਉਹ ਕਿਸੇ ਤਰ੍ਹਾਂ ਦੇ ਦਬਾਅ ਹੇਠ ਸਨ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਸਭ ਕੁਝ ਸਿਰਫ਼ ਬਾਦਲ ਪਰਿਵਾਰ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਇਸ ਪ੍ਰੈੱਸ ਕਾਨਫ਼ਰੰਸ ਵਿੱਚ ਉਨ੍ਹਾਂ ਨੇ ਐਸਜੀਪੀਸੀ ਦੇ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ 'ਤੇ ਗੰਭੀਰ ਦੋਸ਼ ਲਗਾਏ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਜਾਂਚ ਕਰਵਾਉਣ ਦੀ ਗੱਲ ਕਰ ਰਹੀ ਹੈ ਤਾਂ ਸਭ ਤੋਂ ਪਹਿਲਾਂ ਰਘੂਜੀਤ ਸਿੰਘ ਵਿਰਕ ਦੀ ਜਾਂਚ ਹੋਣੀ ਚਾਹੀਦੀ ਹੈ, ਜਿਸ ਨੇ ਸਾਰਾਗੜ੍ਹੀ ਸਰਾਏ ਅਤੇ ਲੰਗਰ ਹਾਲ ਵਿੱਚ ਕਰੋੜਾਂ ਰੁਪਏ ਦੇ ਘੁਟਾਲੇ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਦੋਸ਼ ਲਗਾਇਆ ਕਿ ਰਘੂਜੀਤ ਸਿੰਘ ਵਿਰਕ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੁਰੂਕਸ਼ੇਤਰ ਵਿੱਚ ਰਘੂਜੀਤ ਸਿੰਘ ਵਿਰਕ ਦਾ ਬੁੱਤ ਲਗਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਵੇਦਾਂਤੀ ਜੀ ਨੇ ਵੀ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਰੂਪ ਵਿੱਚ ਸੁਝਾਅ ਦਿੱਤਾ ਸੀ ਕਿ ਸਿੰਘ ਸਾਹਿਬਾਨ ਦੀ ਨਿਯੁਕਤੀ ਅਤੇ ਸੇਵਾ ਸਮਾਪਤੀ ਲਈ ਨਿਯਮ ਬਣਾਏ ਜਾਣ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਇਸ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਨੂੰ ਯਾਦ-ਪੱਤਰ ਵੀ ਭੇਜੇ ਸਨ।

ਐਸਜੀਪੀਸੀ ਮੁਖੀ ਅਤੇ 7 ਮੈਂਬਰੀ ਕਮੇਟੀ ਦੇ ਅਸਤੀਫ਼ੇ 'ਤੇ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਜੋ ਸੇਵਾ ਸੌਂਪੀ ਸੀ, ਉਸ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਾ ਚਾਹੀਦਾ ਸੀ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement