
ਵਫ਼ਦ ਨੇ ਗੁਰੂ ਚਰਨਾਂ 'ਚ ਹਾਜ਼ਰੀ ਭਰੀ ਅਤੇ ਪਾਵਨ ਗੁਰਬਾਣੀ ਤੇ ਸ਼ਬਦ ਕੀਰਤਨ ਸਰਵਣ ਕੀਤਾ।
ਲਾਹੌਰ (ਬਾਬਰ ਜਲੰਧਰੀ): ਪਾਕਿਸਤਾਨ ਦੇ ਲਾਹੌਰ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਕ੍ਰਿਸਟੀਅਨ ਟਰਨਰ ਅਪਣੇ 13 ਸਟਾਫ਼ ਮੈਂਬਰਾਂ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਸਿੱਖ ਭਾਈਚਾਰੇ ਨਾਲ ਸਬੰਧਤ ਅਪਣੇ ਦੋਸਤਾਂ ਨਾਲ ਮੁਲਾਕਾਤ ਵੀ ਕੀਤੀ।
British High Commissioner in Lahore Cristian Turner a visited Gurdwara Kartarpur Sahib
ਪੀਐਮਯੂ ਕਰਤਾਰਪੁਰ ਪ੍ਰਬੰਧਕਾਂ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਫ਼ਦ ਨੇ ਗੁਰੂ ਚਰਨਾਂ 'ਚ ਹਾਜ਼ਰੀ ਭਰੀ ਅਤੇ ਪਾਵਨ ਗੁਰਬਾਣੀ ਤੇ ਸ਼ਬਦ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਹਨਾਂ ਪੰਗਤ 'ਚ ਬੈਠ ਕੇ ਲੰਗਰ ਛਕਿਆ, ਇਸ ਮਗਰੋਂ ਖੁਦ ਵੀ ਲੰਗਰ ਵਰਤਾਉਣ ਦੀ ਸੇਵਾ ਕਰਦੇ ਨਜ਼ਰ ਆਏ।
British High Commissioner in Lahore Cristian Turner a visited Gurdwara Kartarpur Sahib
ਕ੍ਰਿਸ਼ਟੀਅਨ ਟਰਨਰ ਗੁਰਦੁਆਰਾ ਸਾਹਿਬ ਅੰਦਰ ਸ਼ਰਧਾਲੂਆਂ ਲਈ ਸਫ਼ਾਈ ਅਤੇ ਸ਼ਾਨਦਾਰ ਭੋਜਨ ਪ੍ਰਬੰਧਾਂ ਤੋਂ ਬਹੁਤ ਪ੍ਰਭਾਵਿਤ ਹੋਏ ਕ੍ਰਿਸਟੀਅਨ ਨੂੰ ਪੀਐਮਯੂ ਅਤੇ ਗੁਰਦੁਆਰਾ ਸਟਾਫ਼ ਵੱਲੋਂ ਰਵਾਇਤੀ ਸਿਰੋਪਾਓ ਅਤੇ ਕਿਰਪਾਨ ਭੇਟ ਕੀਤੀ ਗਈ।
British High Commissioner in Lahore Cristian Turner a visited Gurdwara Kartarpur Sahib
ਉਹਨਾਂ ਨੇ ਭਾਰਤੀ ਸ਼ਰਧਾਲੂਆਂ ਦੇ ਕਈ ਜੱਥਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਪਾਕਿਸਤਾਨੀ ਪਾਸੇ ਦੇ ਇਮੀਗ੍ਰੇਸ਼ਨ ਅਤੇ ਸਹਾਇਕ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ। ਸਾਰੇ ਸ਼ਰਧਾਲੂ ਪਾਕਿਸਤਾਨ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਤੋਂ ਬਹੁਤ ਸੰਤੁਸ਼ਟ ਸਨ। ਇਸ ਮਗਰੋਂ ਉਹਨਾਂ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ।