ਖ਼ਬਰਾਂ |

ਤਾਜ਼ਾ |

ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਵਿੱਚ ਮੁਫ਼ਤ ਫੂਡ ਡ੍ਰਾਈਵ ਦੀ ਅਗਵਾਈ, 1000 ਤੋਂ ਵੱਧ ਭੋਜਨ ਕਿੱਟਾਂ ਵੰਡੀਆਂ
Published : Apr 18, 2026, 12:51 pm IST
Updated : Apr 18, 2026, 1:09 pm IST
SHARE ARTICLE
photo
photo

ਮਾਓਰੀ ਭਾਈਚਾਰੇ ਵੱਲੋਂ ਨਿੱਘਾ ਸੁਆਗਤ

ਔਕਲੈਂਡ/ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਅੱਜ ਕਰਵਾਏ ਗਏ ਮੁਫ਼ਤ ਫੂਡ ਡ੍ਰਾਈਵ ਮੌਕੇ ਸ਼ਮੂਲੀਅਤ ਕੀਤੀ।

photophoto

 

ਇਸ ਮੌਕੇ ਉਨ੍ਹਾਂ ਅਰਦਾਸ ਕਰਕੇ ਮੁਫ਼ਤ ਭੋਜਨ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ ਇੱਕ ਹਜ਼ਾਰ ਤੋਂ ਵੱਧ ਭੋਜਨ ਦੀਆਂ ਕਿੱਟਾਂ ਸਥਾਨਕ ਲੋੜਵੰਦ ਭਾਈਚਾਰੇ ਨੂੰ ਵੰਡੀਆਂ ਗਈਆਂ।  ਅਰਦਾਸ ਉਪਰੰਤ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸਿਧਾਂਤ ਦੀ ਅਰੰਭਤਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ 20 ਰੁਪਈਆਂ ਨਾਲ ਲੋੜਵੰਦਾਂ ਲਈ ਲੰਗਰ ਲਗਾ ਕੇ ਕੀਤੀ।

photophoto

 

ਗੁਰੂ ਸਾਹਿਬ ਦੇ ਉਨ੍ਹਾਂ 20 ਰੁਪਈਆਂ ਦੀ ਬਰਕਤ ਅੱਜ ਪੂਰੇ ਸੰਸਾਰ ਦੇ ਵਿੱਚ ਨਜ਼ਰ ਆਉਂਦੀ ਹੈ, ਜਿਸ ਦਾ ਪ੍ਰਤੱਖ ਪ੍ਰਗਟਾਵਾ ਸਿੱਖ ਸੁਪਰੀਮ ਸੁਸਾਇਟੀ ਆਫ਼ ਨਿਊਜ਼ੀਲੈਂਡ ਅਤੇ ਸਮੁੱਚੀ ਟੀਮ ਨੇ ਵੀ ਇਸ ਮੁਫ਼ਤ ਫੂਡ ਡ੍ਰਾਈਵ ਰਾਹੀਂ ਕੀਤਾ ਹੈ। ਇਨ੍ਹਾਂ ਵੱਲੋਂ ਕੋਵਿਡ-19 ਸਮੇਂ ਵੀ ਇਸ ਧਰਤੀ ਉੱਤੇ ਬਹੁਤ ਵੱਡੀਆਂ ਸੇਵਾਵਾਂ ਕਰਕੇ ਮਨੁੱਖਤਾ ਦੀ ਭਲਾਈ ਦੇ ਕਾਰਜ ਕੀਤੇ ਗਏ।

photophoto

ਸਿੱਖਾਂ ਦੇ ਇਸ ਉਪਰਾਲੇ ਨੂੰ ਨਿਊਜ਼ੀਲੈਂਡ ਦੀ ਸਰਕਾਰ ਨੇ ਵੀ ਸਲਾਹਿਆ ਹੈ, ਜਿਸ ਨਾਲ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੁੰਦਾ ਹੈ। ਇਹ ਸੇਵਾ ਸਮੂਹ ਮਨੁੱਖਾਂ ਵਿਚਕਾਰ ਬਰਾਬਰੀ ਦਾ ਪ੍ਰਤੀਕ ਹੈ, ਜਿਸ ਤਹਿਤ ਜਾਤ-ਪਾਤ, ਰੰਗ-ਨਸਲ, ਊਚ-ਨੀਚ, ਅਮੀਰ-ਗਰੀਬ ਦੇ ਵਿਤਕਰਿਆਂ ਉੱਪਰ ਉੱਠ ਕੇ ਹਰ ਇੱਕ ਲੋੜਵੰਦ ਦੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸਿੱਖਾਂ ਦੀ ਵਿਲੱਖਣ ਪਛਾਣ ਪੂਰੇ ਸੰਸਾਰ ਵਿੱਚ ਉਜਾਗਰ ਹੋਈ ਹੈ ਅਤੇ ਸਿੱਖੀ ਦੀ ਚੜ੍ਹਦੀ ਕਲਾ ਹੋਈ ਹੈ।

photophotophotophoto

ਉਨ੍ਹਾਂ ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਸ. ਦਲਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਨਿਊਜ਼ੀਲੈਂਡ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਨੂੰ ਇੱਕ ਮੰਚ ਹੇਠ ਇਕੱਤਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਿਆ ਹੋਇਆ ਹੈ। ਉਨ੍ਹਾਂ ਨਿਊਜ਼ੀਲੈਂਡ ਵਿੱਚ ਵੱਸਦੇ ਸਮੂਹ ਸਿੱਖਾਂ ਅਤੇ ਹੋਰ ਭਾਈਚਾਰਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। 

photophoto

 

ਇਸ ਦੌਰਾਨ ਮਾਂਗਾਕੀਕੀ ਦੇ ਨਿਊਜ਼ੀਲੈਂਡ ਸੰਸਦ ਮੈਂਬਰ ਗ੍ਰੈਗ ਫਲੈਮਿੰਗ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਸਿੱਖਾਂ ਵੱਲੋਂ ਕਰਵਾਏ ਗਏ ਫ੍ਰੀ ਫੂਡ ਡ੍ਰਾਈਵ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਉਦਾਰਤਾ ਹੈ ਜੋ ਬਿਨਾਂ ਕਿਸੇ ਭੇਦਭਾਵ ਤੋਂ ਮਨੁੱਖਤਾ ਦੀ ਸੇਵਾ ਕਰਦੇ ਹਨ। ਇਸ ਮੌਕੇ ਸਥਾਨਕ ਆਗੂ ਐਮਾ ਚੈਟਰਰਨ, ⁠ਕੌਸਲਰ ਡੈਨੀਅਲ ਨਿਊਮੈਨ, ⁠ਚੇਅਰ ਲੋਕਲ ਬੋਰਡ ਕੈਲਵਨ ਹੈਵਿਟ, ਸ. ⁠ਖੜਕ ਸਿੰਘ, ⁠ਮਾਰਸ਼ਲ ਵਾਲੀਆ, ਸ. ਲਾਲੀ ਰਣਵੀਰ ਸਿੰਘ ਸਕੱਤਰ, ਸ. ⁠ਕਰਤਾਰ ਸਿੰਘ ਪ੍ਰਧਾਨ, ਸ. ⁠ਮਨਜਿੰਦਰ ਸਿੰਘ ਖਜਾਨਚੀ, ਸ. ਜਸਕਰਨ ਸਿੰਘ ਲੇਖਕ ਆਦਿ ਮੌਜੂਦ ਸਨ।

 

photophoto

 

ਮਾਓਰੀ ਭਾਈਚਾਰੇ ਵੱਲੋਂ ਜਥੇਦਾਰ ਗੜਗੱਜ ਦਾ ਨਿੱਘਾ ਸੁਆਗਤ
ਇਸ ਤੋਂ ਪਹਿਲਾਂ ਸਥਾਨਕ ਮਾਓਰੀ ਭਾਈਚਾਰੇ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਪਾਪਾਕੁਰਾ ਮਰਾਏ ਵਿਖੇ ਪੁੱਜਣ ਉੱਤੇ ਉਨ੍ਹਾਂ ਦੀ ਸੱਭਿਆਚਾਰਕ ਰਵਾਇਤ ਅਨੁਸਾਰ ਨਿੱਘਾ ਸੁਆਗਤ ਕੀਤਾ। ਇਸ ਦੌਰਾਨ ਮਾਓਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਜਥੇਦਾਰ ਗੜਗੱਜ ਨਾਲ ਆਪੋ-ਆਪਣੇ ਸੱਭਿਆਚਾਰਾਂ ਤੇ ਰਵਾਇਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਮਾਓਰੀ ਭਾਈਚਾਰੇ ਨੇ ਕਿਹਾ ਕਿ ਜੋ ਵੀ ਬੀਤੇ ਦਿਨੀਂ ਕੁਝ ਅਨਸਰਾਂ ਵੱਲੋਂ ਉਨ੍ਹਾਂ ਨਾਲ ਸਬੰਧਤ ਹਾਕਾ ਰਵਾਇਤ ਦੀ ਦੁਰਵਰਤੋਂ ਕਰਕੇ ਨਿਊਜ਼ੀਲੈਂਡ ਵਿਖੇ ਸਿੱਖਾਂ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ ਉਸ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਉਹ ਸਿੱਖ ਸਿਧਾਂਤਾਂ ਤੇ ਰਵਾਇਤਾਂ ਦਾ ਬਹੁਤ ਸਤਿਕਾਰ ਕਰਦੇ ਹਨ ਤੇ ਹਮੇਸ਼ਾ ਕਰਦੇ ਰਹਿਣਗੇ ਅਤੇ ਸਿੱਖ ਕੌਮ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਮਾਓਰੀ ਭਾਈਚਾਰੇ ਨੇ ਕਿਹਾ ਕਿ ਭਾਵੇਂ ਕਿ ਉਹ ਕਿਸੇ ਨੂੰ ਵੀ ਆਪਣੇ ਮਰਾਏ ਵਿੱਚ ਸ਼ਸਤਰ ਲੈ ਕੇ ਨਹੀਂ ਆਉਣ ਦਿੰਦੇ ਪਰੰਤੂ ਕਿਉਂਕਿ ਉਹ ਸਿੱਖ ਭਾਈਚਾਰੇ ਨੂੰ ਆਪਣਾ ਸਮਝਦੇ ਹਨ, ਇਸ ਲਈ ਉਨ੍ਹਾਂ ਜਥੇਦਾਰ ਗੜਗੱਜ ਦਾ ਵੱਡੀ ਸ੍ਰੀ ਸਾਹਿਬ ਦੇ ਨਾਲ ਵੀ ਸੁਆਗਤ ਕਰਦੇ ਹਨ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement