
ਸਿੱਖ ਕੌਮ ਦਾ ਗ੍ਰੰਥ, ਨਿਸ਼ਾਨ ਤੇ ਪਛਾਣ ਵਖਰੀ ਹੈ, ਇਸ ਲਈ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਣ ਦੀ ਕੋਸ਼ਿਸ਼ ...
ਤਰਨਤਾਰਨ, ਸਿੱਖ ਕੌਮ ਦਾ ਗ੍ਰੰਥ, ਨਿਸ਼ਾਨ ਤੇ ਪਛਾਣ ਵਖਰੀ ਹੈ, ਇਸ ਲਈ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਆਰਐਸਐਸ ਵਲੋਂ ਹਿੰਦੀ ਭਾਸ਼ਾ ਵਿਚ ਛੋਟੀਆਂ-ਛੋਟੀਆਂ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਪੁਸਤਕਾਂ ਵਿਚ ਗੁਰੂ ਸਾਹਿਬ ਨੂੰ ਗਊ-ਪੂਜਕ ਅਤੇ ਹਿੰਦੂ ਰੀਤੀ-ਰਿਵਾਜ਼ਾਂ ਦੇ ਹਾਮੀ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਕਿ ਸਿੱਖ ਵੀ ਅਪਣੀਆਂ
Avtar Singh Makkar
ਰਵਾਇਤਾਂ ਨੂੰ ਭੁੱਲ ਕੇ ਕਰਮਕਾਂਡਾਂ ਵਿਚ ਲੱਗ ਜਾਣ। ਉਨ੍ਹਾਂ ਕਿਹਾ ਕਿ ਇਹ ਵੀ ਸੋਚਣ ਵਾਲੀ ਗੱਲ ਹੈ ਕਿ 2016 ਵਿਚ ਪ੍ਰਕਾਸ਼ਤ ਇਹ ਪੁਸਤਕਾਂ ਅੱਜ ਸਾਹਮਣੇ ਆ ਰਹੀਆਂ ਹਨ ਜੋ ਸਿੱਧ ਕਰਦੀਆਂ ਹਨ ਕਿ ਆਰਐਸਐਸ ਸਾਜ਼ਸ਼ ਤਹਿਤ ਇਤਿਹਾਸ ਦੀਆਂ ਕਿਤਾਬਾਂ ਛਾਪ ਕੇ ਲੰਮੇਂ ਸਮੇਂ ਪਿਛੋਂ ਲੋਕਾਂ ਵਿਚ ਪਹੁੰਚਾ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕੀਤੀ ਕਿ ਸਿੱਖ ਧਰਮ ਉਪਰ ਹੋ ਰਹੇ ਇਸ ਹਮਲੇ ਵਿਰੁਧ ਤੁਰਤ ਕਾਰਵਾਈ ਕਰਦਿਆਂ ਦੋਸ਼ੀਆਂ ਵਿਰੁਧ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ।