ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫ਼ੈਸਲੇ ਐਫ.ਸੀ. ਜਲੰਧਰ
Published : May 18, 2020, 10:31 pm IST
Updated : May 18, 2020, 10:31 pm IST
SHARE ARTICLE
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ਼ਾਮਲ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ਼ਾਮਲ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ।

ਕੋਰੋਨਾ ਕਾਰਨ ਵਿੱਤੀ ਸਮੀਖਿਆ ਲਈ ਉੱਚ ਪਧਰੀ ਕਮੇਟੀ ਦਾ ਕੀਤਾ ਗਠਨ

ਦਿੱਲੀ-ਅੰਮ੍ਰਿਤਸਰ-ਕੱਟੜਾ ਮਾਰਗ ਸਬੰਧੀ ਭਾਰਤ ਸਰਕਾਰ ਨੂੰ ਮਿਲਾਂਗੇ : ਭਾਈ ਲੌਂਗੋਵਾਲ
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਨੂੰ ਪ੍ਰਵਾਨਗੀ



ਅੰਮ੍ਰਿਤਸਰ, 18 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ਵਿਚ ਕੇਂਦਰ ਸਰਕਾਰ ਤਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਦੇ ਚਲਦਿਆਂ ਵਿੱਤੀ ਸਮੀਖਿਆ ਕਰਨ ਲਈ ਇਕ ਉੱਚ ਪਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਟੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕਈ ਹੋਰ ਅਹਿਮ ਫ਼ੈਸਲਿਆਂ 'ਤੇ ਵੀ ਮੋਹਰ ਲਗਾਈ ਗਈ। ਇਕੱਤਰਤਾ ਦੌਰਾਨ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਨੂੰ ਪਹਿਲਾਂ ਵਾਲੀ ਬਣਾਈ ਗਈ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ। ਇਸ ਵਿਚੋਂ ਅੰਮ੍ਰਿਤਸਰ ਨੂੰ ਕਿਸੇ ਵੀ ਕੀਮਤ 'ਤੇ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ। ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਅਤੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਸ਼੍ਰੀ ਨਿਤਿਨ ਗਡਕਰੀ ਤਕ ਵੀ ਪਹੁੰਚ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ਼ਾਮਲ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ।ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ਼ਾਮਲ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ।


ਗਠਤ ਕੀਤੀ ਕਮੇਟੀ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਐਜੂਕੇਸ਼ਨ ਖੇਤਰ ਦੇ ਨੁਮਾਇੰਦੇ ਸ਼ਾਮਲ ਹੋਣਗੇ। ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਇਸ ਕਮੇਟੀ ਵਲੋਂ ਹੀ ਕੀਤੀ ਜਾਵੇਗੀ। ਕੋਰੋਨਾ ਕਾਰਨ ਫ਼ਿਲਹਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਅਖ਼ਤਿਆਰੀ ਕੋਟੇ 'ਤੇ ਵੀ ਇਕ ਸਾਲ ਲਈ ਰੋਕ ਲਗਾ ਦਿਤੀ ਗਈ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸਹਾਇਤਾ ਵੀ ਤਿੰਨ ਮਹੀਨੇ ਲਈ ਨਹੀਂ ਦਿਤੀ ਜਾਵੇਗੀ। ਸ੍ਰੀ ਅੰਮ੍ਰਿਤਸਰ ਦੇ ਕੋਟ ਖ਼ਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਪੋਥੀਆਂ ਦੀ ਬੇਅਦਬੀ ਸਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ, ਸਾਬਕਾ ਹਜ਼ੂਰੀ ਰਾਗੀ ਪ੍ਰਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੇ ਭਰਾ ਭਾਈ ਧਨਵੰਤ ਸਿੰਘ ਕੜੇ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਸੁਰਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਸ਼ੋਕ ਮਤੇ ਵੀ ਪਾਏ ਗਏ।
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement