Panthak News: ਨਰਾਇਣਗੜ੍ਹ ਗੁਰਦੁਆਰੇ ’ਚ ਬੇਅਦਬੀ ਲਈ ਮੁੱਖ ਮੰਤਰੀ ’ਤੇ ਦਰਜ ਹੋਵੇ ਮਾਮਲਾ : ਝੀਂਡਾ
Published : May 18, 2024, 8:16 am IST
Updated : May 18, 2024, 8:16 am IST
SHARE ARTICLE
Jagdish Jhinda
Jagdish Jhinda

ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ ਹੋਰ ਸਾਬਕਾ ਮੈਂਬਰਾਂ ਨੇ ਹਰਿਆਣਾ ਦੇ ਡੀਜੀਪੀ ਨੂੰ ਅਲਟੀਮੇਟਮ ਦਿਤਾ

Panthak News: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ’ਚ ਨਰਾਇਣਗੜ੍ਹ ਵਿਖੇ ਗੁਰਦੁਆਰਾ ਰਾਜਗੜ੍ਹ ’ਚ ਹੋਈ ਬੇਅਦਬੀ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਉਨ੍ਹਾਂ ਦੀ ਸੁਰੱਖਿਆ ’ਚ ਲੱਗੇ ਤਿੰਨ ਮੁਲਾਜ਼ਮਾਂ ਵਿਰੁਧ ਧਾਰਮਕ ਭਾਵਨਾਵਾਂ ਭੜਕਾਉਣ ਤੇ ਮਿਲੀਭੁਗਤ ਦਾ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ ਹੋਰ ਸਾਬਕਾ ਮੈਂਬਰਾਂ ਨੇ ਹਰਿਆਣਾ ਦੇ ਡੀਜੀਪੀ ਨੂੰ ਅਲਟੀਮੇਟਮ ਦਿਤਾ ਹੈ ਕਿ ਜੇਕਰ 20 ਮਈ ਤਕ ਮਾਮਲਾ ਦਰਜ ਨਾ ਕੀਤਾ ਤਾਂ 21 ਮਈ ਨੂੰ ਗੁਰਦੁਆਰਾ ਛੇਂਵੀਂ ਪਾਤਸ਼ਾਹੀ ਕੁਰਕਸੇਤਰ ਵਿਖੇ ਸਿੱਖ ਸੰਗਤ ਦਾ ਇਕੱਠ ਕਰ ਕੇ ਅਗਲੇ ਵੱਡੇ ਐਕਸ਼ਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਉਨ੍ਹਾਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਅਜੇ ਤੱਕ ਇਸ ਮਾਮਲੇ ਵਿਚ ਕਾਰਵਾਈ ਨਾ ਹੋਣ ਤੋਂ ਇਹੀ ਪ੍ਰਤੀਤ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਗੁਰਦੁਆਰਾ ਰਾਜਗੜ੍ਹ ਵਿਖੇ ਜਾਣ ਤੋਂ ਪਹਿਲਾਂ ਸੁਰੱਖਿਆ ਮੁਲਾਜ਼ਮਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਾਬੇ ਬੈਠੇ ਗ੍ਰੰਥੀ ਸਿੰਘ ਨੂੰ ਚੁੱਕ ਕੇ ਪਵਿੱਤਰ ਸਰੂਪ ਦੀ ਮੈਟਲ ਡਿਟੈਕਟਰ ਨਾਲ ਤਲਾਸ਼ੀ ਲੈਣਾ ਇਕ ਸੋਚੀ ਸਮਝੀ ਚਾਲ ਹੈ ਤਾਂ ਜੋ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਭੜਕਾ ਕੇ ਚੋਣਾਂ ਵਿਚ ਹਰਿਆਣਾ ਦੇ ਹੋਰ ਹਿੱਸਿਆਂ ਵਿਚ ਦੂਜੇ ਫਿਰਕਿਆਂ ਦੀ ਹਮਦਰਦੀ ਹਾਸਲ ਕੀਤੀ ਜਾ ਸਕੇ।

ਝੀਂਡਾ ਨੇ ਕਿਹਾ ਕਿ 29 ਅਪ੍ਰੈਲ ਦੀ ਵਾਪਰੀ ਇਸ ਘਟਨਾ ਦੀ ਸੂਹ ਛੇ ਮਈ ਨੂੰ ਬਾਹਰ ਆਈ ਤੇ ਸੱਤ ਮਈ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾ ਕੇ ਐਸ ਪੀ ਅੰਬਾਲਾ ਤੇ ਡੀਜੀਪੀ ਨੂੰ ਸ਼ਿਕਾਇਤ ਦਿਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਕਾਰਵਾਈ ਦੀ ਬੇਨਤੀ ਕੀਤੀ ਗਈ ਪਰ ਤਿੰਨ ਮੈਂਬਰੀ ਕਮੇਟੀ ਬਨਾਉਣ ਤੋਂ ਅੱਗੇ ਕੁਝ ਵੀ ਨਹੀਂ ਹੋ ਸਕਿਆ।

ਹਰਿਆਣਾ ਦੇ ਸਿੱਖ ਆਗੂਆਂ ਨੇ ਬਲਜੀਤ ਸਿੰਘ ਦਾਦੂਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਆਏ ਦਾਦੂਵਾਲ ਦੀ ਹਰਿਆਣਾ ’ਚ 30 ਕਰੋੜ ਦੇ ਧਰਮ ਪ੍ਰਚਾਰ ਦੇ ਫ਼ੰਡ ’ਤੇ ਹੀ ਨਜ਼ਰ ਹੈ ਪਰ ਰਾਜਗੜ੍ਹ ਵਿਖੇ ਹੋਈ ਬੇਅਦਬੀ ਬਾਰੇ ਉਨ੍ਹਾਂ ਕੁਝ ਨਹੀਂ ਕੀਤਾ। ਝੀਂਡਾ ਨੇ ਕਿਹਾ ਕਿ ਮੌਜੂਦਾ ਸਰਕਾਰ ਵਿਚ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਇਸ ਦੇ ਨਾਲ ਹੀ ਉਨ੍ਹਾਂ “ਇੰਡੀਆ’’ ਗਠਜੋੜ ਦੀ ਹਮਾਇਤ ਕਰਨ ਦਾ ਐਲਾਨ ਕੀਤਾ।

(For more Punjabi news apart from case should be registered against haryana cm for beadbi in Narayangarh, says Jagdish Jhinda, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement