ਗੁਰਦਵਾਰਾ ਗੁਰੂ ਡਾਂਗਮਾਰ ਦੇ ਮਾਮਲੇ ਨੂੰ ਲੈ ਕੇ ਵਫ਼ਦ ਸਿੱਕਮ ਦੇ ਮੁੱਖ ਮੰਤਰੀ ਨੂੰ ਮਿਲਿਆ
Published : Jun 19, 2019, 2:54 am IST
Updated : Jun 19, 2019, 2:54 am IST
SHARE ARTICLE
SAD urges Sikkim CM to restore Gurdwara Guru Dongmar to Sikkim CM
SAD urges Sikkim CM to restore Gurdwara Guru Dongmar to Sikkim CM

ਕਿਹਾ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਕਮ ਵਿਚਲੇ ਗੁਰੂ ਸਾਹਿਬ ਦੇ ਅਸਥਾਨਾਂ ਦਾ ਮਾਮਲਾ ਹੱਲ ਕੀਤਾ ਜਾਵੇ

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੀ ਸੇਵਾ ਸੰਭਾਲ ਅਤੇ ਲੋੜੀਂਦੇ ਕਾਰਜ ਕਰਨ ਦੀ ਜ਼ਿੰਮੇਵਾਰੀ ਉਸ ਨੂੰ ਦੇਣ ਦੀ ਸਿੱਕਮ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ।

Gurdwara Sri Guru Dongmar SahibGurdwara Sri Guru Dongmar Sahib

ਬੀਤੇ ਦਿਨ ਦਿੱਲੀ ਵਿਖੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮੰਗ ਨੂੰ ਮਿਲੇ ਸਿੱਖ ਆਗੂਆਂ ਦੇ ਵਫ਼ਦ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਸ਼ਾਮਲ ਸਨ, ਨੇ ਸ੍ਰੀ ਤਮੰਗ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਕਮ ਵਿਚਲੇ ਗੁਰੂ ਸਾਹਿਬ ਦੇ ਅਸਥਾਨਾਂ ਦਾ ਮਾਮਲਾ ਹੱਲ ਕੀਤਾ ਜਾਵੇ ਤੇ ਉਥੇ ਦੇ ਹੋਣ ਵਾਲੇ ਕਾਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਇਜਾਜ਼ਤ ਦਿਤੀ ਜਾਵੇ।

Gurdwara Sri Guru Dongmar SahibGurdwara Sri Guru Dongmar Sahib

ਭਾਈ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਇਤਿਹਾਸਕ ਅਸਥਾਨ ਸਬੰਧੀ ਸਥਿਤੀ ਸਪਸ਼ਟ ਹੋਣੀ ਚਾਹੀਦੀ ਹੈ ਤਾਂ ਜੋ ਸਿੱਖ ਕੌਮ ਅਪਣੇ ਪਾਵਨ ਗੁਰਧਾਮਾਂ ਦੇ ਵਿਕਾਸ ਕਾਰਜ ਕਰਵਾ ਸਕੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਪ੍ਰਚਾਰ ਯਾਤਰਾ ਦੌਰਾਨ ਸਿਕਮ ਵਿਚ ਚਰਨ ਪਾਏ ਸਨ ਜਿਸ ਦੀ ਯਾਦ ਵਿਚ ਇਹ ਗੁਰੂਘਰ ਸੁਸ਼ੋਭਿਤ ਹੈ, ਜਦਕਿ ਬੀਤੇ ਸਮੇਂ ਵਿਚ ਬਿਨਾਂ ਕਾਰਨ ਹੀ ਗੁਰਦੁਆਰਾ ਸਾਹਿਬ ਦੀ ਇਤਿਹਾਸਕਤਾ ਨੂੰ ਚੁਨੌਤੀ ਦਿਤੀ ਜਾਂਦੀ ਰਹੀ ਹੈ। ਭਾਈ ਲੌਂਗੋਵਾਲ ਅਨੁਸਾਰ ਸਿੱੱਕਮ ਦੇ ਮੁੱਖ ਮੰਤਰੀ ਨੇ ਹਾਂਪੱਖੀ ਹੁਗਾਰਾ ਭਰਦਿਆਂ ਭਰੋਸਾ ਦਿਤਾ ਹੈ ਕਿ ਉਹ ਇਸ ਮਾਮਲੇ ਨੂੰ ਸੰਜੀਦਗੀ ਨਾਲ ਨਿਪਟਾਉਣ ਲਈ ਯਤਨ ਕਰਨਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement