ਸਿੱਖਾਂ ਨੂੰ 1984 ਦੇ ਹਮਲੇ ਦਾ ਇਨਸਾਫ਼ ਚਾਹੀਦੈ : ਧਰਮੀ ਫ਼ੌਜੀ
Published : Jun 18, 2020, 8:19 am IST
Updated : Jun 18, 2020, 8:24 am IST
SHARE ARTICLE
File
File

ਸ਼ੇਰੇ ਪੰਜਾਬ ਏਕਤਾ ਪਾਰਟੀ ਦੇ ਸੂਬਾ ਪ੍ਰਧਾਨ ਕੈਪਟਨ ਚੰਨਣ ਸਿੰਘ ਸਿੱਧੂ ਦੇ ਵਿਸ਼ੇਸ਼ ਤੌਰ 'ਤੇ ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ....

ਧਾਰੀਵਾਲ: ਸ਼ੇਰੇ ਪੰਜਾਬ ਏਕਤਾ ਪਾਰਟੀ ਦੇ ਸੂਬਾ ਪ੍ਰਧਾਨ ਕੈਪਟਨ ਚੰਨਣ ਸਿੰਘ ਸਿੱਧੂ ਦੇ ਵਿਸ਼ੇਸ਼ ਤੌਰ 'ਤੇ ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ ਦੇ ਘਰ ਪਹੁੰਚਣ 'ਤੇ ਧਰਮੀ ਫ਼ੌਜੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਜਿਸ ਦੌਰਾਨ ਧਰਮੀ ਫ਼ੌਜੀਆਂ ਨੇ ਕੈਪਟਨ ਚੰਨਣ ਸਿੰਘ ਸਿੱਧੂ ਨੂੰ ਸਿਰੋਪਾਉ ਅਤੇ ਕਿਰਪਾਨ ਦੇ ਕੇ ਉਨ੍ਹਾਂ ਨੂੰ ਸਨਮਾਨਤ ਕੀਤਾ।

FileFile

ਮੀਟਿੰਗ ਦੌਰਾਨ ਸਮੂਹ ਸਿੱਖ ਧਰਮੀ ਫ਼ੌਜੀਆਂ ਨੇ ਜੂਨ 1984 ਦੇ ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਗਿੱਲ, ਖ਼ਜ਼ਾਨਚੀ ਸੁਖਦੇਵ ਸਿੰਘ, ਸਵਿੰਦਰ ਸਿੰਘ ਕਲੇਰ, ਸਵਿੰਦਰ ਸਿੰਘ ਕੱਲੂ ਸੋਹਲ, ਸਰਵਣ ਸਿੰਘ ਸੋਹਲ ਆਦਿ ਨੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਜੂਨ 1984 ਦੇ ਫ਼ੌਜੀ ਹਮਲੇ ਦਾ ਸੱਚ ਉਜਾਗਰ ਕਰਨ, ਧਰਮੀ ਫ਼ੌਜੀਆਂ ਦੇ ਮੁੜ ਵਸੇਬੇ ਅਤੇ ਗ਼ਰੀਬ ਪਰਵਾਰਾਂ ਦੀ ਸਹਾਇਤਾ ਤੇ ਵਿਚਾਰ ਸਾਂਝੇ ਕੀਤੇ।

June 1984File

ਧਰਮੀ ਫ਼ੌਜੀਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ 2022 ਦੀਆਂ ਚੋਣਾਂ ਸਮੇਂ 1984 ਦੇ ਫ਼ੌਜੀ ਹਮਲੇ ਦਾ ਮੁੱਖ ਮੁੱਦਾ ਰਹੇਗਾ। ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਜੂਨ 1984 ਦਾ ਫ਼ੌਜੀ ਹਮਲਾ ਕਰਵਾ ਕੇ ਸਰਕਾਰਾਂ ਨੇ ਹਿੰਦੂ, ਸਿੱਖ ਅਤੇ ਧਰਮਾਂ ਦੇ ਨਾਂ ਤੇ ਲੋਕਾਂ ਵਿਚ ਨਫ਼ਰਤ ਫੈਲਾ ਕੇ ਸੱਤਾ ਹਾਸਲ ਕਰਨ ਵਿਚ ਕਾਮਯਾਬੀ ਹਾਸਲ ਕੀਤੀ।

1984 Darbar SahibFile

ਪਰ ਇਸ ਨਫ਼ਰਤ ਦੇ ਬੀਜ ਤੋਂ ਅੱਜ ਦੇ ਪੜ੍ਹੇ ਲਿਖੇ ਨੌਜਵਾਨ ਸਰਕਾਰਾਂ ਤੋਂ ਜਵਾਬ ਮੰਗਣ ਲਈ ਕਾਹਲੀ ਬੈਠੀ ਹੈ। ਧਰਮੀ ਫ਼ੌਜੀਆਂ ਨੇ ਕਿਹਾ ਕਿ ਰਾਜਨੀਤਕ ਹਰ ਵਰਗ ਦੀ ਅਤੇ ਵਿਕਾਸ ਦੀਆਂ ਗੱਲਾਂ ਕਰਦੇ ਹਨ। ਪਰ 36 ਸਾਲਾਂ ਵਿਚ ਕਿਸੇ ਨੇ ਜੂਨ 1984 ਦੇ ਫ਼ੌਜੀ ਹਮਲੇ ਦਾ ਸੱਚ ਉਜਾਗਰ ਕਰਨ ਦੀ ਗੱਲ ਨਹੀਂ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement