
'ਇੱਕ ਸਿੱਖ ਦੀ ਗਈ ਜਾਨ'
ਇੱਕ ਸਿੱਖ ਦੀ ਗਈ ਜਾਨ -ਸੂਤਰ
ਕਾਬੁਲ : ਕਾਬੁਲ ਤੋਂ ਸਿੱਖ ਭਾਈਚਾਰੇ ਲਈ ਇਕ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਕਾਬੁਲ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲੇ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਤੜਕੇ ਅਣਪਛਾਤੇ ਹਥਿਆਰਬੰਦ ਹਮਲਾਵਰ ਗੁਰਦੁਆਰਾ ਕਰਤੇ ਪ੍ਰਵਾਨ 'ਚ ਹਥਿਆਰਾਂ ਦੇ ਜ਼ੋਰ 'ਤੇ ਅੰਦਰ ਵੜ ਗਏ।
KABUL GURDUARA KARTE PARWAN SAHIB UPDATE
ਗੁਰਦੁਆਰਾ ਸਾਹਿਬ ਦੇ ਗੁਰਨਾਮ ਸਿੰਘ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਅੰਦਰ ਰਹਿੰਦੀ ਸਾਰੀ ਸੰਗਤ ਨੂੰ ਮਾਰ ਦਿੱਤਾ ਹੈ। ਗੁਰਦੁਆਰਾ ਸਾਹਿਬ 'ਚ ਕੀ ਹਾਲਾਤ ਹਨ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਮੁਤਾਬਿਕ ਇਹ ਅੱਤਵਾਦੀ ਆਈ.ਐੱਸ.ਆਈ.ਐੱਸ. ਦੇ ਹਨ। ਦੱਸਿਆ ਜਾ ਰਿਹਾ ਹੈ ਕਿ ਬੰਦੂਕਧਾਰੀਆਂ ਨੇ ਅਚਾਨਕ ਗੁਰਦੁਆਰੇ 'ਤੇ ਧਾਵਾ ਬੋਲ ਦਿੱਤਾ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
KABUL GURDUARA KARTE PARWAN SAHIB UPDATE
ਜਿਸ ਕਾਰਨ ਗੁਰਦੁਆਰਾ ਸਾਹਿਬ ਦੇ ਅੰਦਰ ਰਹਿੰਦੀ ਸੰਗਤ ਨੂੰ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਗੁਰਦੁਆਰਾ ਕਰਤਾ ਪਰਵਾਨ ਕਾਬੁਲ ਵਿੱਚ ਸਿੱਖ ਭਾਈਚਾਰੇ ਦਾ ਕੇਂਦਰੀ ਗੁਰਦੁਆਰਾ ਹੈ। ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਘੱਟੋ-ਘੱਟ 150 ਅਫਗਾਨ ਸਿੱਖ ਅਜੇ ਵੀ ਦੇਸ਼ ਵਿਚ ਫਸੇ ਹੋਏ ਹਨ। ਉਹ ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਤੋਂ ਵੀਜ਼ਾ ਮੰਗ ਰਹੇ ਸਨ।
ਪਿਛਲੇ ਅਕਤੂਬਰ ਵਿੱਚ, ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਕੁਝ ਮਹੀਨਿਆਂ ਬਾਅਦ, ਅਣਪਛਾਤੇ ਬੰਦੂਕਧਾਰੀਆਂ ਨੇ ਗੁਰਦੁਆਰਾ ਕਾਰਤੇ ਪਰਵਾਨ ਵਿੱਚ ਧਾਵਾ ਬੋਲਿਆ ਅਤੇ ਜਾਇਦਾਦ ਦੀ ਭੰਨਤੋੜ ਕੀਤੀ । ਉਦੋਂ ਤੋਂ ਹੀ ਅਫਗਾਨ ਸਿੱਖ ਭਾਰਤ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ।