
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ...
ਸਲੋਕੁ ਮ; ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥
ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ; ੩ ॥
ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥
ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥
ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥
ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥
ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥
ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥
ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥
ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਐਤਵਾਰ, ੨ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੪੫)