ਪ੍ਰਕਾਸ਼ ਪੁਰਬ ਮੌਕੇ ਚਿੱਟੇ ਰੰਗ 'ਚ ਨਜ਼ਰ ਆਵੇਗਾ ਸੁਲਤਾਨਪੁਰ ਲੋਧੀ ਸ਼ਹਿਰ : ਭਾਈ ਲੌਂਗੋਵਾਲ
Published : Aug 19, 2019, 2:26 am IST
Updated : Aug 19, 2019, 2:26 am IST
SHARE ARTICLE
Gurdwara Sri Ber Sahib
Gurdwara Sri Ber Sahib

ਕਿਹਾ - ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਸਾਰੀਆਂ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਹਿਯੋਗ ਲਵੇਗੀ। 

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫ਼ੇਦ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸ਼ਹਿਰ ਦੀ ਇਮਾਰਤਾਂ ਨੂੰ ਚਿੱਟੇ ਰੰਗ ਵਿਚ ਰੰਗਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਸਾਰੀਆਂ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਹਿਯੋਗ ਲਵੇਗੀ। 

Gobind Singh LongowalGobind Singh Longowal

ਸ਼੍ਰੋਮਣੀ ਕਮੇਟੀ ਵਲੋਂ ਇਸ ਕਾਰਜ ਦੀ ਆਰੰਭਤਾ ਜਲਦ ਕੀਤੀ ਜਾਵੇਗੀ ਅਤੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਸਾਰਾ ਸ਼ਹਿਰ ਇਕ ਸੁੰਦਰ ਤੇ ਨਵੇਕਲੀ ਦਿੱਖ ਵਿਚ ਸਾਹਮਣੇ ਹੋਵੇਗਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਇਹ ਫ਼ੈਸਲਾ ਕੀਤਾ ਗਿਆ ਹੈ।

Nagar kirtanNagar kirtan

ਉਨ੍ਹਾਂ ਕਿਹਾ ਕਿ ਇਸ ਵਿਚ ਹਰ ਗੁਰਸਿੱਖ ਅਤੇ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਪਣੀ ਕਿਰਤ ਕਮਾਈ ਵਿਚੋਂ ਗੁਰੂ ਨਾਨਕ ਸਾਹਿਬ ਦੇ 13-13 ਦੇ ਸਿਧਾਂਤ ਅਨੁਸਾਰ ਹਿੱਸਾ ਪਾਉਣ। ਇਹ 13 ਰੁਪਏ, 1300 ਰੁਪਏ, 13 ਹਜ਼ਾਰ ਰੁਪਏ ਸਮਰੱਥਾ ਅਨੁਸਾਰ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਹਰ ਵਿਅਕਤੀ ਆਪੋ ਅਪਣੀ ਸਮਰੱਥਾ ਅਨੁਸਾਰ ਜਦੋਂ ਇਸ ਵਿਚ ਯੋਗਦਾਨ ਪਾਵੇਗਾ ਤਾਂ ਉਸ ਦੇ ਮਨ ਵਿਚ ਇਸ ਮੁਬਾਰਕ ਸਮੇਂ ਦੀ ਯਾਦ ਹਮੇਸ਼ਾ ਲਈ ਬਣੀ ਰਹੇਗੀ। 

Nagar Kirtan from Gurdwara Sri Nankana Sahib PakistanNagar Kirtan 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਰਸੇਵਾ ਵਾਲੇ ਮਹਾਪੁਰਖ, ਸੰਤ ਸਮਾਜ, ਸਿੱਖ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਕ ਲਹਿਰ ਦੇ ਰੂਪ ਵਿਚ ਇਸ ਕਾਰਜ ਦਾ ਹਿੱਸਾ ਬਣਾਇਆ ਜਾਵੇਗਾ। ਇਸ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਸਾਫ਼ ਸਫ਼ਾਈ ਅਤੇ ਹਰਿਆਵਲ ਲਈ ਵੀ ਲਹਿਰ ਚਲਾਈ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਾਰਜਾਂ ਲਈ ਵੱਧ ਤੋਂ ਵੱਧ ਸਹਿਯੋਗ ਕਰ ਕੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਪਣੀ ਸ਼ਮੂਲੀਅਤ ਕਰਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement