
ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜਿਆ ਅਸਤੀਫ਼ਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅੱਜ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਦੱਸ ਦਈਏ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ ਅੰਤ੍ਰਿਗ ਕਮੇਟੀ ਨੂੰ ਪਾਵਨ ਸਰੂਪ ਅਗਨ ਭੇਟ ਹੋਣ ਦੇ ਮਾਮਲੇ ਵਿਚ ਉਸ ਸਮੇਂ ਪਸ਼ਚਾਤਾਪ ਨਾ ਕਰਨ ਕਰ ਕੇ ਤਲਬ ਕੀਤਾ ਗਿਆ।
SGPC
ਇਸ ਮੌਕੇ ਕਮੇਟੀ ਮੈਂਬਰਾਂ ਨੂੰ ਹੋਰ ਸਜ਼ਾਵਾਂ ਦੇ ਨਾਲ ਇਕ ਸਾਲ ਤੱਕ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਾ ਲੈਣ ਦੀ ਹਦਾਇਤ ਕੀਤੀ ਗਈ। ਇਸ ਦੇ ਚਲਦਿਆਂ ਭਾਈ ਮਹਿਤਾ ਜੋ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸੀਨੀਅਰ ਮੀਤ ਪ੍ਰਧਾਨ ਸਨ ਨੇ ਅਪਣਾ ਅਸਤੀਫ਼ਾ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜ ਦਿੱਤਾ।