
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਠਾਈ ਆਵਾਜ਼
ਨਵੀਂ ਦਿੱਲੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਕੁਲਦੀਪ ਸਿੰਘ ਗੜਗੱਜ ਵੱਲੋਂ ਕੱਤਕ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਵਿਖੇ ਕਥਾ ਵਿਚਾਰ ਕੀਤਾ ਗਿਆ, ਜਿੱਥੇ ਉਨ੍ਹਾਂ ਵੱਲੋਂ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ, ਉਥੇ ਹੀ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕੀਤੇ ਜਾਣ ਦੀ ਮੰਗ ਵੀ ਕੀਤੀ।
ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਥਾ ਵਿਚਾਰ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਜਦੋਂ ਅਸੀਂ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਅਲੰਬਰਦਾਰ, ਧਾਰਮਿਕ ਆਜ਼ਾਦੀ ਦੇ ਮੁਜੱਸਮੇ ਅਤੇ ਤਿਲਕ ਜੰਜੂ ਦੀ ਰਾਖੀ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਯਾਦ ਕਰ ਰਹੇ ਆਂ ਤਾਂ ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ’ਤੇ ਆਵਾਜ਼ ਚੁੱਕਣੀ ਚਾਹੀਦੀ ਐ। ਉਨ੍ਹਾਂ ਸਵਾਲ ਕਰਦਿਆਂ ਆਖਿਆ ਕਿ ਜੇ ਰਾਜੀਵ ਗਾਂਧੀ ਨੂੰ ਕਤਲ ਕਰਨ ਵਾਲੇ ਰਿਹਾਅ ਹੋ ਸਕਦੇ ਨੇ ਤਾਂ ਬੰਦੀ ਸਿੰਘ ਕਿਉਂ ਨਹੀਂ?
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਹਾਲੇ ਤੱਕ ਆਪਣੇ ਬੋਲਾਂ ’ਤੇ ਫੁੱਲ ਨਹੀਂ ਚਾੜ੍ਹੇ।
ਬਿਊਰੋ ਰਿਪੋਰਟ, ਰੋਜ਼ਾਨਾ ਸਪੋਕਸਮੈਨ ਟੀਵੀ