ਖ਼ਬਰਾਂ |

ਤਾਜ਼ਾ |

Sri Nankana Sahib News: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਕੀਰਤਨ ਕਰਨਗੇ ਭਾਈ ਮਰਦਾਨਾ ਦੇ ਵਾਰਸ
Published : Nov 18, 2023, 12:28 pm IST
Updated : Nov 18, 2023, 12:29 pm IST
SHARE ARTICLE
Bhai Mardana's heirs will perform kirtan at Sri Nankana Sahib
Bhai Mardana's heirs will perform kirtan at Sri Nankana Sahib

ਪਾਕਿਸਤਾਨ ’ਚ ਪਹਿਲੀ ਵਾਰ ਮਿਲਿਆ ਸਰਕਾਰੀ ਪੱਧਰ ’ਤੇ ਕੀਰਤਨ ਕਰਨ ਦਾ ਸੱਦਾ

Sri Nankana Sahib News: ਸਿੱਖ ਇਤਿਹਾਸ ਵਿਚ ਜਦੋਂ ਵੀ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਗੱਲ ਹੁੰਦੀ ਹੈ ਤਾਂ ਉਨ੍ਹਾਂ ਦੇ ਨਾਲ ਭਾਈ ਮਰਦਾਨਾ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਭਾਈ ਮਰਦਾਨਾ ਨੂੰ ਗੁਰੂ ਨਾਨਕ ਦੇਵ ਜੀ ਦਾ ਸੱਚਾ ਸਾਥੀ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਜਦੋਂ ਬਾਬਾ ਨਾਨਕ ਬਾਣੀ ਗਾਉਂਦੇ ਅਤੇ ਭਾਈ ਮਰਦਾਨਾ ਜੀ ਰਬਾਬ ਵਜਾਉਂਦੇ ਤਾਂ ਸਮੁੱਚੀ ਫਿਜ਼ਾ ਵਿਚ ਮਿਠਾਸ ਘੁਲ ਜਾਂਦੀ ਸੀ।

ਮਰਦਾਨਾ ਜੀ ਨੂੰ ਸਿੱਖ ਧਰਮ ਵਿਚ ਪਹਿਲੇ ਕੀਰਤਨੀਏ ਹੋਣ ਦਾ ਮਾਣ ਹਾਸਲ ਹੈ, ਉਨ੍ਹਾਂ ਦੀ ਇਸ ਵਿਰਾਸਤ ਨੂੰ ਅੱਜ ਵੀ ਉਨ੍ਹਾਂ ਦੀ 18ਵੀਂ ਤੇ 19ਵੀਂ ਪੀੜ੍ਹੀ ਸੰਭਾਲੀ ਬੈਠੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਵਲੋਂ ਪਹਿਲੀ ਵਾਰ ਭਾਈ ਮਰਦਾਨਾ ਜੀ ਦੇ ਵਾਰਸਾਂ ਨੂੰ ਸਰਕਾਰੀ ਪੱਧਰ `ਤੇ ਕੀਰਤਨ ਕਰਨ ਦੀ ਸੱਦਾ ਦਿਤਾ ਗਿਆ ਹੈ।

ਇਸ ਦੌਰਾਨ ਭਾਈ ਮਰਦਾਨਾ ਦੀ 18ਵੀਂ ਪੀੜ੍ਹੀ ਦੇ ਵੰਸ਼ਜ ਰਬਾਬੀ ਨਈਮ ਤਾਹਿਰ ਲਾਲ, ਮੁਹੰਮਦ ਹੁਸੈਨ ਅਤੇ ਮੁਹੰਮਦ ਸਰਫ਼ਰਾਜ਼ ਹੁਸੈਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲੀ ਵਾਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਕੀਰਤਨ ਕਰਨ ਦੀ ਮਨਜ਼ੂਰੀ ਮਿਲੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਲਾਹੌਰ ਦੀ ਸਰਕਾਰੀ ਕਾਲਜ ਯੂਨੀਵਰਸਿਟੀ ਵਲੋਂ 24 ਨਵੰਬਰ ਨੂੰ ‘ਬਾਬਾ ਗੁਰੂ ਨਾਨਕ ਚੇਅਰ' ਦੇ ਰਸਮੀ ਐਲਾਨ ਦਿਹਾੜੇ ਮੌਕੇ ਵੀ ਯੂਨੀਵਰਸਿਟੀ 'ਚ ਕੀਰਤਨ ਕਰਨ ਦਾ ਸੱਦਾ ਦਿਤਾ ਗਿਆ ਹੈ। ਪਾਕਿਸਤਾਨ ਸਰਕਾਰ ਦੇ ਇਸ ਫ਼ੈਸਲੇ ਨੂੰ ਲੈ ਕੇ ਦੇਸ਼ਾਂ-ਵਿਦੇਸ਼ਾਂ ਵਿਚ ਵਸਦੇ ਸਿੱਖ ਭਾਈਚਾਰੇ ਵਿਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।

(For more news apart from Bhai Mardana's heirs will perform kirtan at Sri Nankana Sahib, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement