ਸਿੱਖਾਂ ਨੇ ਰੈਡ ਡੀਅਰ ’ਚ ਖਾਲੀ ਚਰਚ ਖਰੀਦ ਕੇ ਬਣਾਇਆ ਗੁਰਦੁਆਰਾ ਸਾਹਿਬ, 2.70 ਕਰੋੜ ਰੁਪਏ ’ਚ ਖਰੀਦੀ ਥਾਂ
Published : Jan 19, 2023, 11:30 am IST
Updated : Jan 19, 2023, 11:30 am IST
SHARE ARTICLE
Red Deer's Sikh community transforms old church into new temple
Red Deer's Sikh community transforms old church into new temple

ਰੈਡ ਡੀਅਰ ਵਿਚ ਕਰੀਬ 150 ਸਿੱਖ ਪਰਿਵਾਰ ਅਤੇ 250 ਤੋਂ ਜ਼ਿਆਦਾ ਕੌਮਾਂਤਰੀ ਵਿਦਿਆਰਥੀ ਹਨ।

 

ਰੈਡ ਡੀਅਰ:  ਕੈਨੇਡਾ ਦੇ ਸੂਬੇ ਅਲਬਰਟਾ ਦੇ ਸ਼ਹਿਰ ਰੇਡ ਡੀਅਰ ਵਿਚ ਸਿੱਖਾਂ ਨੇ ਇਕ ਖਾਲੀ ਚਰਚ ਖਰੀਦ ਕੇ ਉਸ ਨੂੰ ਗੁਰਦੁਆਰਾ ਸਾਹਿਬ ਵਿਚ ਬਦਲ ਦਿੱਤਾ ਹੈ। ਇਸ ਦਾ ਨਾਂਅ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੱਖਿਆ ਗਿਆ ਹੈ। ਰੈਡ ਡੀਅਰ ਵਿਚ ਕਰੀਬ 150 ਸਿੱਖ ਪਰਿਵਾਰ ਅਤੇ 250 ਤੋਂ ਜ਼ਿਆਦਾ ਕੌਮਾਂਤਰੀ ਵਿਦਿਆਰਥੀ ਹਨ। ਸਥਾਨਕ ਸਿੱਖ ਇਕ ਸਥਾਨਕ ਕਮਿਊਨਿਟੀ ਸੈਂਟਰ ਵਿਚ ਅਸਥਾਈ ਪ੍ਰਬੰਧਨ ਤਹਿਤ ਧਾਰਮਿਕ ਪ੍ਰੋਗਰਾਮ ਕਰਦੇ ਸਨ।

ਇਹ ਵੀ ਪੜ੍ਹੋ: BBMB ’ਤੇ ਮਜ਼ਬੂਤ ਹੋਵੇਗੀ ਪੰਜਾਬ ਦੀ ਦਾਅਵੇਦਾਰੀ, ਵਿਸ਼ੇਸ਼ ਸਾਬਕਾ ਕਾਡਰ ਸਥਾਪਤ ਕਰੇਗੀ ਸਰਕਾਰ

ਸਥਾਨਕ ਪਰਿਵਾਰਾਂ ਅਤੇ ਨੇੜਲੇ ਸ਼ਹਿਰਾਂ ਦੇ ਲੋਕਾਂ ਨੂੰ ਪੈਸੇ ਇਕੱਠੇ ਕਰ 4.5 ਲੱਖ ਡਾਲਰ (2.70 ਕਰੋੜ ਰੁਪਏ) ਵਿਚ ਖਾਲੀ ਚਰਚ ਦੀ ਇਮਾਰਤ ਨੂੰ ਖਰੀਦਿਆ ਅਤੇ ਉੱਥੇ ਗੁਰਦੁਆਰਾ ਸਾਹਿਬ ਦੀ ਸ਼ੁਰੂਆਤ ਕੀਤੀ ਗਈ। ਹੁਣ ਇੱਥੇ ਲੰਗਰ ਅਤੇ ਹੋਰ ਸਹੂਲਤਾਂ ਸ਼ੁਰੂ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਸ਼ਾਨ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਵੱਲੋਂ ਪਹਿਲਾ ਨਗਰ ਕੀਰਤਨ ਵੀ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਗੋਆ-ਮੁੰਬਈ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਬੱਚੇ ਸਣੇ 9 ਲੋਕਾਂ ਦੀ ਮੌਤ

ਸੰਧੂ ਨੇ ਦੱਸਿਆ ਕਿ ਉਹਨਾਂ ਨੇ 21 ਦਸੰਬਰ 2022 ਨੂੰ ਇਹ ਇਮਾਰਤ ਪ੍ਰਾਪਤ ਕੀਤੀ ਅਤੇ ਇਕ ਮਹੀਨੇ ਤੋਂ ਘੱਟ ਸਮੇਂ ਵਿਚ ਇੱਥੇ ਗੁਰੂ ਘਰ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿਚ ਇਸ ਦੀ ਚਾਰਦੀਵਾਰੀ ਤਿਆਰ ਕੀਤੀ ਜਾਵੇਗੀ ਅਤੇ ਨਿਸ਼ਾਨ ਸਾਹਿਬ ਲਗਾਇਆ ਜਾਵੇਗਾ।

Tags: canada, sikh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement