Bandi Singhs Issue: ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ
Published : Jan 19, 2024, 8:30 pm IST
Updated : Jan 19, 2024, 8:30 pm IST
SHARE ARTICLE
Meeting of high-level committee formed on the issue of Bandi Singhs held
Meeting of high-level committee formed on the issue of Bandi Singhs held

ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ

Bandi Singhs Issue: ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਾਜ਼ਰ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਕੱਤਰਤਾ ਮਗਰੋਂ ਮੀਡੀਆ ਨੂੰ ਸੰਬੋਧਨ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਪੰਜ ਮੈਂਬਰੀ ਕਮੇਟੀ ਦੀ ਹੁਣ ਤਕ ਦੀ ਕਾਰਵਾਈ ਦਾ ਮੁਲਾਂਕਣ ਕਰਦਿਆਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕਾਰਜ ਸਹਿਜ ਅਤੇ ਗੰਭੀਰਤਾ ਨਾਲ ਕੀਤਾ ਜਾਣ ਵਾਲਾ ਹੈ, ਜਿਸ ਵਿਚ ਕੁੱਝ ਸਮਾਂ ਲੱਗ ਸਕਦਾ ਹੈ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 27 ਜਨਵਰੀ ਤਕ ਦਾ ਸਮਾਂ ਦਿਤਾ ਗਿਆ ਹੈ, ਪਰ ਇਸ ਨੂੰ ਸਰਕਾਰ ਨਾਲ ਗੱਲਬਾਤ ਰਾਹੀਂ ਸਕਾਰਾਤਮਕ ਅੰਜਾਮ ਤਕ ਪਹੁੰਚਾਉਣ ਲਈ ਹੋਰ ਯਤਨ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਯੁੱਧਿਆ ਵਿਖੇ 22 ਜਨਵਰੀ ਦੇ ਸਮਾਗਮ ਦੇ ਮੱਦੇਨਜ਼ਰ ਇਸ ਤੋਂ ਮਗਰੋਂ ਹੀ ਗੱਲਬਾਤ ਅੱਗੇ ਵਧਣ ਦੀ ਸੰਭਾਵਨਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਇਸ ਸਬੰਧ ਵਿਚ ਇਕਸੁਰ ਹੈ ਕਿ ਇਹ ਮਾਮਲਾ ਸਰਕਾਰ ਨਾਲ ਸੁਖਾਵੇਂ ਮਾਹੌਲ ਵਿਚ ਹੀ ਅੱਗੇ ਵਧਾਉਣ ਨੂੰ ਤਰਜੀਹ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਦਾ 2019 ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣਾ ਮੁੱਖ ਪਹਿਲ ਹੈ, ਜਦਕਿ ਇਸ ਦੇ ਨਾਲ ਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੀ ਚੱਲ ਰਹੀ ਕਾਰਵਾਈ ਅਤੇ ਭਾਵਨਾ ਬਾਰੇ ਜਲਦ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਜਾਣੂ ਕਰਵਾਇਆ ਜਾਵੇਗਾ।

(For more Punjabi news apart from Meeting of high-level committee formed on the issue of Bandi Singhs held, stay tuned to Rozana Spokesman)

Tags: bandi singhs

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement