ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ
Published : Jan 19, 2025, 6:59 am IST
Updated : Jan 19, 2025, 8:53 am IST
SHARE ARTICLE
Haryana Sikh Gurdwara Management Committee elections today
Haryana Sikh Gurdwara Management Committee elections today

, 22 ਜ਼ਿਲ੍ਹਿਆਂ ਦੀਆਂ 40 ਸੀਟਾਂ ’ਤੇ ਈਵੀਐਮ ਰਾਹੀਂ ਹੋਵੇਗੀ ਵੋਟਿੰਗ

ਸਿਰਸਾ (ਸੁਰਿੰਦਰ ਪਾਲ ਸਿੰਘ) : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ ਹਰਿਆਣਾ ਦੇ 22 ਜ਼ਿਲ੍ਹਿਆਂ ਦੀਆਂ 40 ਸੀਟਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਹਰਿਆਣਾ ਦੀ ਸਿੱਖ ਸਿਆਸਤ ਦੇ ਚਾਰ ਵੱਡੇ ਧੜੇ ਐਚਐਸਜੀਪੀਸੀ ਚੋਣਾਂ ਵਿਚ ਅਪਣੀ ਕਿਸਮਤ ਅਜ਼ਮਾ ਰਹੇ ਹਨ ਜਦਕਿ ਇਕ ਧੜਾ ਪੰਜਾਬ ਦਾ ਹੈ। ਇਨ੍ਹਾਂ ’ਚ ਗੁਰਦੁਆਰਾ ਸੰਘਰਸ਼ ਕਮੇਟੀ ਹਰਿਆਣਾ (ਜਸਬੀਰ ਭਾਟੀ ਗਰੁੱਪ), ਹਰਿਆਣਾ ਸਿੱਖ ਪੰਥਕ ਦਲ (ਅਕਾਲੀ ਗਰੁੱਪ), ਪੰਥਕ ਦਲ ਹਰਿਆਣਾ (ਝੀਂਡਾ ਗਰੁੱਪ), ਸਿੱਖ ਸਮਾਜ (ਨਲਵੀ ਗਰੁੱਪ), ਸ਼੍ਰੋਮਣੀ ਅਕਾਲੀ ਦਲ ਆਜ਼ਾਦ (ਦਾਦੂਵਾਲ ਗਰੁੱਪ) ਸ਼ਾਮਲ ਹਨ। ਚੋਣਾਂ ਲਈ 40 ਵਾਰਡ ਬਣਾਏ ਗਏ ਹਨ। ਚੋਣਾਂ ਲਈ ਕਰੀਬ 2.84 ਲੱਖ ਸਿੱਖਾਂ ਨੇ ਵੋਟਰ ਸੂਚੀ ਵਿਚ ਅਪਣੇ ਨਾਂ ਦਰਜ ਕਰਵਾਏ ਹਨ।

ਦਸਣਯੋਗ ਹੈ ਕਿ 40 ਸੀਟਾਂ ’ਤੇ ਚੋਣਾਂ ਹੋਣਗੀਆਂ, ਜਿਸ ਤੋਂ ਬਾਅਦ 40 ਮੈਂਬਰੀ ਕਮੇਟੀ ਬਣਾਈ ਜਾਵੇਗੀ। ਉਹ ਪ੍ਰਧਾਨ ਦੇ ਅਹੁਦੇ ਲਈ ਚੋਣ ਵਿਚ ਹਿੱਸਾ ਲੈ ਸਕੇਗੀ। ਇਸ ਵਾਰ ਵੋਟਿੰਗ ਈਵੀਐਮ ਰਾਹੀਂ ਕਰਵਾਈ ਜਾਵੇਗੀ। ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਚੋਣ ਸਿੱਖ ਕੌਮ ਲਈ ਧਾਰਮਕ ਅਤੇ ਸਮਾਜਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਚੋਣਾਂ 19 ਜਨਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਹੋਣਗੀਆਂ ਅਤੇ ਇਸ ਤੋਂ ਤੁਰਤ ਬਾਅਦ ਨਤੀਜੇ ਐਲਾਨ ਦਿਤੇ ਜਾਣਗੇ।

ਸਿਰਸਾ ਜ਼ਿਲ੍ਹੇ ਦੇ ਨੋਡਲ ਅਫ਼ਸਰ ਸੰਜੇ ਚੌਧਰੀ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਵਾਰਾ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਸਾਰੇ 9 ਵਾਰਡਾ ਵਿਚ 94 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਅਤੇ ਅੰਤਮ ਵੋਟਰ ਸੂਚੀ ਵਿਚ ਕੁੱਲ 71491 ਵੋਟਰ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਵਾਰਡ ਨੰਬਰ 30 ਤੋਂ 38 ਲਈ 4 ਰਿਟਰਨਿੰਗ ਅਫ਼ਸਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ-ਕਮ-ਸਬ-ਡਿਵੀਜ਼ਨਲ ਅਫ਼ਸਰ (ਸਿਵਲ) ਡੱਬਵਾਲੀ, ਐਲਨਾਬਾਦ, ਕਾਲਾਂਵਾਲੀ, ਸਿਰਸਾ ਨਿਯੁਕਤ ਕੀਤੇ ਗਏ ਹਨ। ਪਿੰਡ ਸਿਕੰਦਰਪੁਰ ਦੇ ਪੋਲਿਗ ਬੂਥ 6 ਦੇ ਅਲਟਰਨੇਟਿਵ ਪ੍ਰੀਜ਼ਾਇਡਿੰਗ ਅਫ਼ਸਰ ਅਜੈਬ ਸਿੰਘ ਜਲਾਲਆਣਾ ਨੇ ਦਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਕੇਂਦਰਾਂ ਤੇ ਜ਼ਰੂਰੀ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।ਜ਼ਿਲ੍ਹਾ ਪੱਧਰ ਤੇ ਪੋਲਿੰਗ ਪਾਰਟੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰੰਬਧ ਵੀ ਕੀਤੇ ਗਏ ਹਨ। 
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement