
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ 'ਤੇ.........
ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫ਼ੋਰਨੀਆ ਵਿਚ ਇਕ ਸਿੱਖ ਕਲਰਕ ਦੀ ਜੌਹਨ ਕਰੈਨ ਨਾਂ ਦੇ ਵਿਅਕਤੀ ਵਲੋਂ ਮਾਰਕੁੱਟ ਕਰਨ
ਅਤੇ ਉਸ 'ਤੇ ਗਰਮ ਕੌਫ਼ੀ ਸੁੱਟਣ ਦੀ ਘਟਨਾ ਤੋਂ ਬਾਅਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ। ਉਨ੍ਹਾਂ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।