
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਨਨਕਾਣਾ...
ਅੰਮ੍ਰਿਤਸਰ: ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ 12 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ।
Giani Harpreet Singh
ਪਾਕਿਸਤਾਨ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ 21 ਫਰਵਰੀ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਾਮਲ ਹੋਣ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ।