
ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸਿਕਲੀਗਰ ਸਿੱਖਾਂ ਦੀ ਮਦਦ ਲਈ ਲਏ ਫ਼ੈਸਲੇ ਨੂੰ ਅਮਲੀ ਰੂਪ ਦਿਤਾ ਹੈ।
ਅੰਮ੍ਰਿਤਸਰ, 26 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸਿਕਲੀਗਰ ਸਿੱਖਾਂ ਦੀ ਮਦਦ ਲਈ ਲਏ ਫ਼ੈਸਲੇ ਨੂੰ ਅਮਲੀ ਰੂਪ ਦਿਤਾ ਹੈ। ਮੱਧ ਪ੍ਰਦੇਸ਼ ਵਿਚ ਵਸਦੇ 38 ਸਿਕਲੀਗਰ ਸਿੱਖ ਪਰਵਾਰਾਂ ਨੂੰ ਮਾਲੀ ਸਹਾਇਤਾ ਦਿਤੀ। ਸ਼੍ਰੋਮਣੀ ਕਮੇਟੀ ਵਲੋਂ ਹਾਲ ਹੀ ਵਿਚ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖ ਵੱਸੋ ਵਾਲੇ ਇਲਾਕਿਆਂ ਦਾ ਦੌਰਾ ਕਰ ਕੇ ਪਰਤੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਨੇ ਦਸਿਆ ਕਿ ਸਿਕਲੀਗਰ ਸਿੱਖਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਤੇਜ਼ ਕੀਤੇ ਹਨ।
ਮੱਧ ਪ੍ਰਦੇਸ਼ ਦੇ ਦੋ ਜ਼ਿਲ੍ਹਿਆਂ ਧਾਰ ਅਤੇ ਖਰਗੋਣ ਵਿਚ ਵਸਦੇ 38 ਪਰਵਾਰਾਂ ਨੂੰ 10-10 ਹਜ਼ਾਰ ਦਿਤੇ ਹਨ। ਧਾਰ ਜ਼ਿਲ੍ਹੇ ਦੇ ਪਿੰਡ ਬਾਕਾਨੇਰ ਦੇ ਇਕ ਪਰਵਾਰ, ਸੰਘਾਣਾ ਦੇ ਤਿੰਨ ਪਰਵਾਰ ਅਤੇ ਲਾਲਬਾਗ ਸਿਸੋਦੀਆ ਦੇ ਛੇ ਪਰਵਾਰਾਂ ਨੂੰ ਮਿਲ ਕੇ ਚੈੱਕ ਦਿਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਸਿਕਲੀਗਰਾਂ ਦੀ ਮਦਦ ਤੋਂ ਇਲਾਵਾ ਹੋਰਨਾਂ ਥਾਵਾਂ 'ਤੇ ਵਸਦੇ ਲੋੜਵੰਦ ਸਿਕਲੀਗਰ ਸਿੱਖਾਂ ਦੀ ਵੀ ਸਮੇਂ ਸਮੇਂ ਮਦਦ ਕੀਤੀ ਗਈ ਹੈ।