ਸ਼੍ਰੀ ਅਨੰਦਪੁਰ ਸਾਹਿਬ ਵਿਖੇ 3 ਦਿਨਾਂ ਹੋਲਾ ਮਹੱਲਾ ਅੱਜ ਤੋਂ ਸ਼ੁਰੂ
Published : Mar 19, 2019, 10:47 am IST
Updated : Mar 19, 2019, 10:47 am IST
SHARE ARTICLE
Shri Anandpur Sahib
Shri Anandpur Sahib

ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਤਿਉਹਾਰ ਹੋਲਾ-ਮਹੱਲਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮੰਗਲਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਗਿਆ ਹੈ...

ਸ਼੍ਰੀ ਆਨੰਦਪੁਰ ਸਾਹਿਬ : ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਤਿਉਹਾਰ ਹੋਲਾ-ਮਹੱਲਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮੰਗਲਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਹੋਲੇ-ਮਹੱਲੇ ਦਾ ਪਹਿਲਾ ਪੜਾਅ ਸਮਾਪਤ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਲਈ ਮੀਤ ਸਕੱਤਰ ਹਰਜੀਤ ਸਿੰਘ ਦੀ ਕੋਆਰਡੀਨੇਸ਼ਨ ਹੇਠ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Holla Mohalla Holla Mohalla

ਇਸ ਵਾਰ ਹੋਲਾ ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ 20 ਲੱਖ ਦੇ ਲਗਪਗ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਜਿਸਦੇ ਮੱਦੇਨਜ਼ਰ ਸੰਗਤਾਂ ਦੀ ਰਿਹਾਇਸ਼, ਲੰਗਰ, ਜੋੜਾ ਘਰ ਅਤੇ ਗਠੜੀ ਘਰ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸਮਾਗਮਾ ਬਾਰੇ ਜਾਣਕਾਰੀ ਦਿੰਦਿਆਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਦੇ ਨਾਲ ਆਰੰਭਤਾ ਹੋਵੇਗੀ। ਉਪਰੰਤ ਸਾਰਾ ਦਿਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ।

Holla Mohalla Holla Mohalla

ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਸਣਾਉਣਗੇ। 19 ਮਾਰਚ ਨੂੰ ਸਵੇਰੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ ਰਾਤ ਸਮੇਂ ਰਵਾਇਤੀ ਬਸੰਤ ਕੀਰਤਨ ਦਰਬਾਰ ਹੋਵੇਗਾ। 21 ਮਾਰਚ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਉਪਰੰਤ ਰਵਾਇਤੀ ਮਹੱਲਾ (ਨਗਰ ਕੀਰਤਨ) ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਕਿਲਾ ਲੋਹਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

Holla Mohalla Holla Mohalla

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵੀ ਸ਼ਾਮਲ ਹੋ ਕੇ ਪੰਥ ਦੇ ਨਾਮ ਸੰਦੇਸ਼ ਜਾਰੀ ਕਰਨਗੇ। ਇਸ ਦੇ ਨਾਲ ਹੀ ਖਾਲਸਾ ਪੰਥ ਦ ਜਨਮ ਅਸਥਾਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਗੁ. ਸੀਸ ਗੰਜ ਸਾਹਿਬ, ਗੁ. ਭੋਰਾ ਸਾਹਿਬ, ਕਿਲਾ ਅਨੰਦਗੜ੍ਹ ਸਾਹਿਬ, ਕਿਲਾ ਲੋਹਗੜ੍ਹ ਸਾਹਿਬ, ਕਿਲਾ ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਕਿਲਾ ਤਾਰਾਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ।

Holla Mohalla Holla Mohalla

ਸਾਰੇ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਲੜੀਆਂ ਨਾਲ ਸਜਾਇਆ ਗਿਆ ਹੈ। ਦੂਜੇ ਪਾਸੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਦੇ ਰਵਾਇਤੀ ਦਲ ਘੋੜਿਆਂ ਉਤੇ ਸਵਾਰ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement