ਗੁਰਗੱਦੀ ਦਿਵਸ 'ਤੇ ਵਿਸ਼ੇਸ਼: ਦਇਆ ਦੀ ਸਾਕਾਰ ਮੂਰਤ ਧੰਨ-ਧੰਨ ਸ੍ਰੀ ਗੁਰੂ ਹਰਿਰਾਇ ਜੀ

By : KOMALJEET

Published : Mar 19, 2023, 7:38 am IST
Updated : Mar 19, 2023, 7:38 am IST
SHARE ARTICLE
Sri Guru Harrai Ji
Sri Guru Harrai Ji

ਗੁਰੂ ਸਾਹਿਬ ਨੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।

ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਹਨਾਂ ਦੀ ਹਜੂਰੀ ਵਿਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ।

ਆਪ ਜੀ ਦੇ ਦਵਾਈ ਖਾਨੇ ਵਿਚ ਅਮੀਰ ਗਰੀਬ ਇਲਾਜ ਕਰਵਾਇਆ ਕਰਦੇ ਸਨ। ਜਦੋਂ ਜਹਾਂਗੀਰ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ ਅਤੇ ਕਿਧਰੇ ਵੀ ਇਲਾਜ ਨਾ ਹੋਇਆ ਤਾਂ ਗੁਰੂ ਸਾਹਿਬ ਜੀ ਦੇ ਦਵਾਈ ਖਾਨੇ ਤੋਂ ਦਵਾਈ ਮੰਗਵਾਈ ਗਈ, ਜਿਸ ਨਾਲ ਉਹ ਤੰਦਰੁਸਤ ਹੋ ਗਿਆ। ਆਪ ਜੀ ਕੋਲ ਤਿਆਰ-ਬਰ-ਤਿਆਰ 2200 ਸਵਾਰ ਰਹਿੰਦੇ ਪਰ ਆਪ ਨੂੰ ਕੋਈ ਜੰਗ ਨਹੀਂ ਕਰਨੀ ਪਈ।

ਜਦੋਂ ਦਾਰਾ ਸ਼ਿਕੋਹ ਆਪਣੇ ਭਰਾ ਔਰੰਗਜੇਬ ਤੋਂ ਬਚਣ ਲਈ ਗੁਰੂ ਜੀ ਦੀ ਸ਼ਰਨ ਵਿਚ ਗੋਇੰਦਵਾਲ ਵਿਖੇ ਪਹੁੰਚਿਆ ਅਤੇ ਉਸ ਨੇ ਸਹਾਇਤਾ ਦੀ ਪੁਕਾਰ ਕੀਤੀ ਤਾਂ ਗੁਰੂ ਸਾਹਿਬ ਨੇ ਮਗਰ ਆ ਰਹੀ ਔਰੰਗਜੇਬ ਦੀ ਫੌਜ ਨੂੰ ਦਰਿਆ ਤੋਂ ਪਾਰ ਡੱਕ ਦਿੱਤਾ। ਸੰਨ 1661 ਈ: ਵਿਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ, ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ ਅਤੇ ਅੱਠਵੇਂ ਗੁਰੂ ਨਾਨਕ ਪ੍ਰਗਟ ਕੀਤੇ।

ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿਚ ਉਹ ਜੋਤੀ ਜੋਤ ਸਮਾ ਗਏ। ਉਹਨਾਂ ਦਾ ਅੰਤਿਮ ਸੰਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement