ਜਥੇਦਾਰ ਭਾਈ ਹਰਮਿੰਦਰ ਸਿੰਘ ਨਿਹੰਗ ਦੀ ਯਾਦ 'ਚ ਪਹਿਲਾ ਸ਼ਹੀਦੀ ਸਮਾਗਮ ਕਰਵਾਇਆ
Published : Apr 20, 2019, 2:42 am IST
Updated : Apr 20, 2019, 2:42 am IST
SHARE ARTICLE
Pic-1
Pic-1

ਜਥੇਬੰਦੀਆਂ ਨੇ ਸ਼ਹੀਦਾਂ ਅਤੇ ਬੰਦੀ ਸਿੰਘਾਂ ਦੇ ਪਰਵਾਰਾਂ ਨੂੰ ਕੀਤਾ ਸਨਮਾਨਤ

ਅੰਮ੍ਰਿਤਸਰ : ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਚੀਫ਼ ਜਨਰਲ ਸ਼ਹੀਦ ਜਥੇਦਾਰ ਭਾਈ ਹਰਮਿੰਦਰ ਸਿੰਘ ਮਿੰਟੂ ਨਿਹੰਗ ਦਾ ਪਹਿਲਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਹੋਇਆ ਤੇ ਬਾਅਦ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਹੀਦ ਨੂੰ ਫੁੱਲ ਅਰਪਣ ਕੀਤੇ।

ਇਸ ਸਮਾਗਮ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦਾਂ ਅਤੇ ਬੰਦੀ ਸਿੰਘਾਂ ਦੇ ਪਰਵਾਰਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਗਿ. ਸਾਹਿਬ ਸਿੰਘ ਸਰਮਸਤਪੁਰ, ਜਥੇਦਾਰ ਭਾਈ ਅਮਰੀਕ ਸਿੰਘ ਦਮਦਮੀ ਟਕਸਾਲ ਅਜਨਾਲਾ, ਭਾਈ ਦਲਜੀਤ ਸਿੰਘ ਬਿੱਟੂ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਪਪਲਪ੍ਰੀਤ ਸਿੰਘ, ਵਕੀਲ ਭਾਈ ਜਸਪਾਲ ਸਿੰਘ ਮੰਝਪੁਰ, ਦਲ ਖ਼ਾਲਸਾ ਦੇ ਆਗੂ ਭਾਈ ਹਰਚਰਨਜੀਤ ਸਿੰਘ ਧਾਮੀ ਆਦਿ ਹਾਜ਼ਰ ਸਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement