
ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ
ਕਲਾਨੌਰ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਦੇ ਸ਼ੁਕਰਾਨੇ ਸਬੰਧੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕਰਵਾਏ ਗਏ।
Kartarpur Corridor
ਇਸ ਸਬੰਧੀ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਵਿਧਾਨ ਸਭਾ ਨਕੋਦਰ, ਗੁਰਿੰਦਰ ਸਿੰਘ ਬਾਜਵਾ ਅਤੇ ਜਸਬੀਰ ਸਿੰਘ ਜਫ਼ਰਵਾਲ ਨੇ ਦਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਅਰਦਾਸ ਪੂਰੀ ਹੋਣ ਤੇ ਸੰਸਥਾ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਰਾਗੀ, ਢਾਡੀ, ਕਥਾ ਵਾਚਕ ਗੁਰਬਾਣੀ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।
Kartarpur corridor
ਇਸ ਸਮਾਗਮ ਮੌਕੇ ਸਾਰੀਆਂ ਜਥੇਬੰਦੀਆਂ, ਸੰਤ ਸਮਾਜ, ਧਾਰਮਕ, ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਸੱਦਾ ਪੱਤਰ ਦਿਤਾ ਗਿਆ ਹੈ। ਇਸ ਮੌਕੇ ਆਗਿਆਕਾਰ ਸਿੰਘ ਵਡਾਲਾ, ਸਤਨਾਮ ਸਿੰਘ ਸਾਗਰਪੁਰ, ਊਧਮ ਸਿੰਘ ਔਲਖ, ਗੁਰਪ੍ਰੀਤ ਸਿੰਘ ਖਾਸਾਂਵਾਲੀ, ਜਥੇਦਾਰ ਅਮਰੀਕ ਸਿੰਘ ਖ਼ਲੀਲਪੁਰ, ਹਰਭਜਨ ਸਿੰਘ ਰੱਤੜਵਾ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਬਾਬਾ ਗੁਰਮੇਜ ਸਿੰਘ ਦਾਬਾਂਵਾਲਾ, ਅਜੈਬ ਸਿੰਘ ਦਿਉਲ, ਨਿਰਮਲ ਸਿੰਘ ਸਾਗਰਪੁਰ, ਮਨਮੋਹਨ ਸਿੰਘ ਪੱਖੋਕੇ ਆਦਿ ਹਾਜ਼ਰ ਸਨ