ਰਾਜਸਥਾਨ ’ਚ ਸਿੱਖ ਲੜਕੀ ’ਤੇ ਜ਼ੁਲਮ ਕਰਨ ਵਾਲਿਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਐਡਵੋਕੇਟ ਧਾਮੀ
Published : Apr 19, 2022, 6:41 pm IST
Updated : Apr 19, 2022, 6:41 pm IST
SHARE ARTICLE
Harjinder Singh Dhami
Harjinder Singh Dhami

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖਿਆ ਕਿ 11 ਜਨਵਰੀ 2022 ਨੂੰ ਅਲਵਰ ਵਿਖੇ ਫਲਾਈਓਵਰ ਦੇ ਹੇਠਾਂ ਇਕ ਲੜਕੀ ਖੂਨ ਨਾਲ ਲਥਪਥ ਹਾਲਤ ਵਿਚ ਮਿਲੀ ਸੀ

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਜਨਵਰੀ ਮਹੀਨੇ ਵਿਚ ਰਾਜਸਥਾਨ ਦੇ ਅਲਵਰ ਵਿਖੇ ਇਕ ਨਾਬਾਲਗ ਅਪਾਹਜ ਸਿੱਖ ਲੜਕੀ ਨਾਲ ਕੀਤੇ ਗਏ ਘਿਨੌਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

SGPCSGPC

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ 11 ਜਨਵਰੀ 2022 ਨੂੰ ਅਲਵਰ ਵਿਖੇ ਫਲਾਈਓਵਰ ਦੇ ਹੇਠਾਂ ਇਕ ਲੜਕੀ ਖੂਨ ਨਾਲ ਲਥਪਥ ਹਾਲਤ ਵਿਚ ਮਿਲੀ ਸੀ ਅਤੇ ਉਸ ਨੂੰ ਲੱਗੀਆਂ ਗੰਭੀਰ ਸੱਟਾਂ ਤੋਂ ਸਾਫ਼ ਸੀ ਕਿ ਦੋਸ਼ੀਆਂ ਨੇ ਉਸ ਨਾਲ ਅਨੈਤਿਕ ਹਰਕਤ ਕਰਨ ਮਗਰੋਂ ਉਸ ਨੂੰ ਫਲਾਈਓਵਰ ਤੋਂ ਹੇਠਾਂ ਸੁੱਟਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾ ਦੇ ਕਰੀਬ ਚਾਰ ਮਹੀਨੇ ਬੀਤਣ ਬਾਅਦ ਵੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਅਲਵਰ ਦੇ ਮਾਲਾ ਖੇੜਾ ਪੁਲਿਸ ਥਾਣੇ ਵਿਚ ਵੱਖ-ਵੱਖ ਧਰਾਵਾਂ ਤਹਿਤ 12 ਜਨਵਰੀ 2020 ਨੂੰ ਪਰਚਾ ਵੀ ਦਰਜ ਹੋਇਆ ਸੀ, ਪਰ ਪੁਲਿਸ ਨੇ ਅਜੇ ਤੀਕ ਕੋਈ ਗ੍ਰਿਫ਼ਤਾਰੀ ਨਹੀਂ ਕਰ ਸਕੀ।

SGPCSGPC

ਪੀੜਤ ਲੜਕੀ ਦੀ ਹਾਲਤ ਅਜੇ ਤੱਕ ਵੀ ਬੇਹੱਦ ਗੰਭੀਰ ਹੈ ਅਤੇ ਉਹ ਜੈਪੁਰ ਦੇ ਇਕ ਹਸਪਤਾਲ ਦੇ ਆਈਸੀਯੂ ਵਿਚ ਜੇਰੇ ਇਲਾਜ਼ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ 17 ਜਵਨਰੀ ਅਤੇ 5 ਮਾਰਚ ਨੂੰ ਦੋ ਵਾਰ ਰਾਜਿਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ। ਇਸੇ ਦੌਰਾਨ ਪਿਛਲੇ 76 ਦਿਨਾਂ ਤੋਂ ਅਲਵਰ ਦੇ ਸ਼ਹੀਦ ਸਮਾਰਕ ਸਥਲ ਵਿਖੇ ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਧਰਨਾ ਵੀ ਲਗਾਇਆ ਹੋਇਆ ਹੈ। ਪਰੰਤੂ ਦੁੱਖ ਦੀ ਗੱਲ ਹੈ ਕਿ ਇਸ ਸਭ ਦੇ ਬਾਵਜੂਦ ਵੀ ਰਾਜਿਸਥਾਨ ਸਰਕਾਰ ਵੱਲੋਂ ਮਾਮਲੇ ’ਤੇ ਸੰਜੀਦਾ ਰੁਖ ਨਹੀਂ ਅਪਨਾਇਆ ਜਾ ਰਿਹਾ।

Harjinder Singh DhamiHarjinder Singh Dhami

ਐਡਵੋਕੇਟ ਧਾਮੀ ਨੇ ਆਪਣੇ ਪੱਤਰ ਰਾਹੀਂ ਨਰਿੰਦਰ ਮੋਦੀ ਪਾਸੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਸੀਬੀਆਈ ਜਾਂ ਕਿਸੇ ਹੋਰ ਕੇਂਦਰੀ ਸਮਰੱਥ ਏਜੰਸੀ ਤੋਂ ਜਾਂਚ ਕਰਵਾ ਕੇ ਸਿੱਖ ਲੜਕੀ ’ਤੇ ਘਿਨੌਣਾ ਜ਼ੁਲਮ ਕਰਨ ਵਾਲਿਆਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇ ਅਤੇ ਪੀੜਤ ਲੜਕੀ ਨੂੰ ਇਨਸਾਫ਼ ਦਿਵਾਇਆ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement