
ਬਰਗਾੜੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਕਾਬੂ ਨਾ ਕਰਨ ਅਤੇ ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨ ਦੇ ਰੋਸ ਵਜੋਂ ਸਰਬੱਤ ਖ਼ਾਲਸਾ ਧਿਰਾਂ ਨੇ 1 ਜੂਨ ਨੂੰ ਬਰਗਾੜੀ....
ਬਠਿੰਡਾ, (ਸੁਖਜਿੰਦਰ ਮਾਨ): ਬਰਗਾੜੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਕਾਬੂ ਨਾ ਕਰਨ ਅਤੇ ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨ ਦੇ ਰੋਸ ਵਜੋਂ ਸਰਬੱਤ ਖ਼ਾਲਸਾ ਧਿਰਾਂ ਨੇ 1 ਜੂਨ ਨੂੰ ਬਰਗਾੜੀ ਵਿਖੇ ਇਕੱਠ ਸਦਿਆਂ ਹੈ। ਅੱਜ ਇਥੇ ਪ੍ਰੈੱਸ ਕਾਨਫ਼ਰੰਸ ਵਿਚ ਸਰਬੱਤ ਖ਼ਾਲਸਾ ਧਿਰਾਂ ਨੇ ਕੈਪਟਨ ਸਰਕਾਰ 'ਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਗਾਉਂਦਿਆਂ ਐਲਾਨ ਕੀਤਾ ਕਿ ਉਹ ਪੰਥਕ ਮੁਦਿਆਂ 'ਤੇ ਸਰਕਾਰ ਨੂੰ ਭੱਜਣ ਨਹੀਂ ਦੇਣਗੇ।
ਯੂਨਾਈਟਡ ਅਕਾਲੀ ਦਲ ਦੇ ਗੁਰਦੀਪ ਸਿੰਘ ਬਠਿੰਡਾ, ਗਮਦੂਰ ਸਿੰਘ, ਬਾਬਾ ਸੁਖਦੇਵ ਸਿੰਘ, ਏਕਸ ਕੇ ਬਾਰਿਕ ਜਥੇਬੰਦੀ ਦੇ ਮਹਿੰਦਰ ਸਿੰਘ ਖ਼ਾਲਸਾ, ਅਖੰਡ ਕੀਰਤਨੀ ਜਥਾ ਦੇ ਹਾਕਮ ਸਿੰਘ, ਪੰਥਕ ਸੇਵਾ ਲਹਿਰ ਦੇ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਰਮਿੰਦਰ ਸਿੰਘ ਬਾਲਿਆਂਵਾਲੀ, ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਮਹਿਰਾਜ, ਸ਼੍ਰੋਮਣੀ ਅਕਾਲੀ ਦਲ 1920 ਦੇ ਬੂਟਾ ਸਿੰਘ ਰਣਸ਼ੀਂਹ, ਸੁਤੰਤਰ ਅਕਾਲੀ ਦਲ ਦੇ ਪਰਮਜੀਤ ਸਿੰਘ ਸਹੋਲੀ, ਲੋਕ ਜਨਸ਼ਕਤੀ ਪਾਰਟੀ ਦੇ ਕਿਰਨਜੀਤ ਸਿੰਘ ਗਹਿਰੀ ਆਦਿ ਨੇ ਦਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੋਰੀ ਕਰ ਕੇ
Meeting on Bargadi case
ਬੇਅਦਬੀ ਕਰਨ ਦੇ ਵਾਪਰੇ ਦੁਖਦਾਈ ਸਾਕੇ ਦੇ ਢਾਈ ਸਾਲ ਬੀਤ ਜਾਣ ਬਾਅਦ ਵੀ ਸਮੇਂ ਦੀ ਸਰਕਾਰ ਵਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰ ਕੇ ਸਜ਼ਾ ਨਹੀਂ ਦਿਵਾਈ ਜਾ ਸਕੀ। ਇਸੇ ਤਰ੍ਹਾਂ ਇਨਸਾਫ਼ ਪਸੰਦ ਸੰਗਤਾਂ ਵਲੋਂ ਲਗਾਏ ਗਏ ਸ਼ਾਂਤਮਈ ਧਰਨੇ 'ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਵਿਰੁਧ ਵੀ ਹਾਲੇ ਤਕ ਕੋਈ ਕਾਰਵਾਈ ਨਾ ਕਰਨ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦੇ ਰੋਸ ਵਜੋਂ ਵੱਖ-ਵੱਖ ਪੰਥਕ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਾਂਝੀ ਮੀਟਿੰਗ ਕਰ ਕੇ ਉਪ੍ਰੋਕਤ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ ਤੋਂ ਮੰਗ ਕੀਤੀ ਹੈ।