ਜੇ ਸਰਕਾਰ ਠੇਕੇ ਖੋਲ੍ਹ ਸਕਦੀ ਹੈ, ਤਾਂ ਗੁਰੂ ਘਰ ਕਿਉਂ ਨਹੀਂ ਖੋਲ੍ਹੇ ਜਾ ਸਕਦੇ- ਲੌਂਗੋਵਾਲ
Published : May 19, 2020, 6:03 pm IST
Updated : May 19, 2020, 6:03 pm IST
SHARE ARTICLE
File Photo
File Photo

ਲੌਂਗੋਵਾਲ ਨੇ ਕਿਹਾ ਕਿ ਸਰਕਾਰ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਨਹੀਂ ਦੇ ਰਹੀ ਹੈ ਪਰ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹ ਸਕਦੀ ਹੈ।

ਚੰਡੀਗੜ੍ਹ - ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿਚ ਆਪਣੀ ਦਹਿਸ਼ਤ ਫੈਲਾਈ ਹੋਈ ਹੈ ਇਸ ਕਰ ਕੇ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਹੋਇਆ ਹੈ ਇਹ ਲੌਕਡਾਊਨ 31 ਮਈ ਤੱਕ ਜਾਰੀ ਰਹੇਗਾ। ਇਸ ਲੌਕਡਾਊਨ ਨੂੰ ਲੈ ਕੇ ਮਾਲ, ਦੁਕਾਨਾਂ, ਸ਼ਰਾਬ ਦੇ ਠੇਕੇ ਇੱਥੋਂ ਤੱਕ ਕਿ ਧਾਰਮਿਕ ਸਥਾਨ ਵੀ ਬੰਦ ਕਰ ਦਿੱਤੇ ਗਏ ਸਨ। ਤੇ ਹੁਣ ਧਾਰਮਿਕ ਸਥਾਨਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਜੇ ਸਰਕਾਰ ਸ਼ਰਾਬ ਦੇ ਠੇਕੇ ਖ੍ਹੋਲ ਸਕਦੀ ਹੈ ਤਾਂ ਗੁਰੂ ਘਰਾਂ ਨੂੰ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ।

File photoFile photo

ਲੌਂਗੋਵਾਲ ਨੇ ਕਿਹਾ ਕਿ ਸਰਕਾਰ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਨਹੀਂ ਦੇ ਰਹੀ ਹੈ ਪਰ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹ ਸਕਦੀ ਹੈ। ਲੌਂਗੋਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਉਥੋਂ ਤਾਂ ਲੋਕ ਚੰਗੀ ਸਿੱਖਿਆ ਹੀ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਲਈ ਨਸ਼ੇ ਖਤਰਨਾਕ ਹਨ ਇਸ ਲਈ ਸਰਕਾਰ ਨੂੰ ਨਸ਼ਿਆ ਨੂੰ ਬੰਦ ਕਰਨਾ ਚਾਹੀਦਾ ਹੈ। ਲੌਂਗੋਵਾਲ ਨੇ ਕਿਹਾ ਕਿ ਅਸੀਂ ਕਮੇਟੀ ਦਾ ਗਠਨ ਕੀਤਾ ਹੈ ਜਿਹੜੀ ਸਾਨੂੰ ਸਮੇਂ ਸਮੇਂ ਉਤੇ ਪੂਰੀ ਜਾਣਕਾਰੀ ਦੇਵੇਗੀ ਅਤੇ ਗੁਰੂ ਦੇ ਲੰਗਰਾਂ ਲਈ ਸੰਗਤ ਦਾ ਸਹਿਯੋਗ ਵੀ ਪੂਰਾ ਮਿਲ ਰਿਹਾ ਹੈ।

Bhai Gobind Singh LongowalBhai Gobind Singh Longowal

ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਫੇਸਬੁੱਕ ਪੇਜ਼ ਤੇ ਗੁਰੂ ਦੇ ਲੰਗਰਾਂ ਨੂੰ ਮਿਲ ਰਹੇ ਸਹਿਯੋਗ ਨੂੰ ਲੈ ਕੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ ਜਿਸ ਦੇ ਵਿਚ ਦੱਸਿਆ ਗਿਆ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ ਤੋਂ ਸ. ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ 100 ਟੀਨ ਘਿਓ ਅਤੇ 25 ਕੁਇੰਟਲ ਖੰਡ ਲੈ ਕੇ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।

File photoFile photo

ਕਿ ਗੁਰੂ ਘਰਾਂ ਦੇ ਲੰਗਰਾਂ ਲਈ ਰਸਦਾਂ ਤੇ ਮਾਇਆ ਭੇਟ ਕਰਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।  ਉਹਨਾਂ ਦੱਸਿਆਂ ਕਿ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ 764 ਕੁਇੰਟਲ 29 ਕਿਲੋ ਕਣਕ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਭੇਟ ਕੀਤੀ ਗਈ। ਇਸੇ ਤਰ੍ਹਾਂ ਹਲਕਾ ਅਜਨਾਲਾ ਤੋਂ ਵੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜੋਧ ਸਿੰਘ ਸਮਰਾ, ਸ. ਅਮਰੀਕ ਸਿੰਘ ਵਿਛੋਆ, ਸ. ਕੁਲਦੀਪ ਸਿੰਘ ਤੇੜਾ ਸੰਗਤਾਂ ਸਮੇਤ ਲੰਗਰ ਲਈ 4 ਟਰਾਲੀਆਂ ਕਣਕ ਲੈ ਕੇ ਪੁੱਜੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਕਾਲ ਪੁਰਖ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਜਲਦੀ ਹੀ ਕੋਰੋਨਾ ਨਾਮ ਦੀ ਬਿਮਾਰੀ ਖ਼ਤਮ ਹੋ ਸਕੇ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement