ਬੰਦੀ ਸਿੰਘਾਂ ਦੀ ਰਿਹਾਈ ਲਈ ਕਮੇਟੀ ਦੀ ਪਲੇਠੀ ਇਕੱਤਰਤਾ, PM ਮੋਦੀ ਤੇ ਗ੍ਰਹਿ ਮੰਤਰੀ ਨੂੰ ਮਿਲੇਗੀ 9 ਮੈਂਬਰੀ ਕਮੇਟੀ 
Published : May 19, 2022, 4:20 pm IST
Updated : May 19, 2022, 4:24 pm IST
SHARE ARTICLE
The first meeting of the committee on the release of prisoners
The first meeting of the committee on the release of prisoners

ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਵਿੱਚ ਜਰੂਰ ਸਫ਼ਲ ਹੋਵੇਗੀ - ਹਰਜਿੰਦਰ ਧਾਮੀ

 

ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਮੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 9 ਮੈਂਬਰੀ ਕਮੇਟੀ ਦੀ ਪਲੇਠੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 9 ਮੈਂਬਰੀ ਕਮੇਟੀ ਸਰਬੱਤ ਖਾਲਸੇ ਦਾ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਸਰਬੱਤ ਖ਼ਾਲਸੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਲਈ ਚੁਣਿਆ ਗਿਆ ਹੈ ਅਤੇ ਇਹ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਵਿੱਚ ਜਰੂਰ ਸਫ਼ਲ ਹੋਵੇਗੀ। ਧਾਮੀ ਨੇ ਕਿਹਾ ਕਿ 15 ਦਿਨਾਂ ਦੇ ਅੰਦਰ ਅੰਦਰ ਬੰਦੀ ਸਿੰਘਾਂ ਦਾ ਇੱਕ ਡਾਟਾ ਤਿਆਰ ਹੋਵੇਗਾ।

file photo

 

ਜਿਸ ਨੂੰ ਲੈ ਕੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਨਾਲ ਮੁਲਕਾਤਾ ਕਰਨਗੇ ਤੇ ਇਹ ਸਾਰਾ ਡਾਟਾ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਦੀਆਂ ਜੇਲ੍ਹਾਂ ਵਿਚ ਬੰਦੀ ਸਿੰਘ ਕੈਦ ਹਨ ਉਥੋਂ ਦੇ ਮੁੱਖ ਮੰਤਰੀਆਂ ਅੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ, ਲੋੜ ਪੈਣ ਤੇ ਵਕੀਲਾਂ ਤੇ ਸਾਬਕਾ ਜੱਜਾਂ ਦੀਆਂ ਸਬ ਕਮੇਟੀਆਂ ਬਣਾ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।

file photo

ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਸਕਰਨ ਸਿੰਘ ਕਾਹਨਸਿੰਘ ਵਾਲਾ ਜਰਨਲ ਸਕੱਤਰ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਸੀਨੀਅਰ ਮੀਤ ਪ੍ਰਧਾਨ ਪਰਮਜੋਤ ਸਿੰਘ ਚਾਹਲ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਮੌਜੂਦ ਸਨ। 

 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement