Panthak News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰਾਂ ਨੇ ਕੀਤੀ ਗੁਪਤ ਮੀਟਿੰਗ
Published : May 19, 2024, 7:36 am IST
Updated : May 19, 2024, 7:36 am IST
SHARE ARTICLE
Jathedars held a secret meeting at Sri Akal Takht Sahib
Jathedars held a secret meeting at Sri Akal Takht Sahib

1 ਜੂਨ ਤੋਂ 6 ਜੂਨ ਤਕ ਸ਼ਹੀਦੀ ਸਪਤਾਹ ਮਨਾਉਣ ਦਾ ਸਮੁੱਚੇ ਖ਼ਾਲਸਾ ਪੰਥ ਨੂੰ ਦਿਤਾ ਆਦੇਸ਼

Panthak News: ਅੰਮ੍ਰਿਤਸਰ (ਪਰਮਿੰਦਰਜੀਤ): ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰਾਂ ਦੀ ਇਕ ਅਹਿਮ ਇਕੱਤਰਤਾ ਵਿਚ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਹਕੂਮਤ ਵਲੋਂ ਕੀਤੇ ਹਮਲੇ ਨੂੰ ‘ਤੀਜਾ ਘੱਲੂਘਾਰਾ’ ਕਰਾਰ ਦਿੰਦਿਆਂ 40ਵੇਂ ਘੱਲੂਘਾਰਾ ਦਿਹਾੜੇ ਮੌਕੇ 1 ਜੂਨ ਤੋਂ 6 ਜੂਨ 2024 ਤਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖ਼ਾਲਸਾ ਪੰਥ ਨੂੰ ਆਦੇਸ਼ ਦਿਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਚੁੱਪ ਚਪੀਤੇ ਕੀਤੀ ਮੀਟਿੰਗ ਦੀ ਕਿਸੇ ਨੂੰ ਕਿਸੇ ਨੂੰ ਖ਼ਬਰ ਤਕ ਨਹੀਂ ਲੱਗਣ ਦਿਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿਚੋਂ ਗਿਆਨੀ ਮੰਗਲ ਸਿੰਘ ਅਤੇ ਗਿਆਨੀ ਸੁਖਦੇਵ ਸਿੰਘ ਸ਼ਾਮਲ ਹੋਏ।

ਇਕੱਤਰਤਾ ਉਪਰੰਤ ਜਾਰੀ ਲਿਖਤੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਦਸਿਆ ਕਿ ਭਾਰਤ ਸਰਕਾਰ ਵਲੋਂ ਅਪਣੀ ਫ਼ੌਜ ਰਾਹੀਂ 1 ਜੂਨ ਤੋਂ 6 ਜੂਨ 1984 ਤਕ ਰੂਹਾਨੀਅਤ ਦੇ ਕੇਂਦਰ ਤੇ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਉਤੇ ਹਮਲਾ ਕਰ ਕੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸਾਜੇ ਪਾਵਨ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਗੋਲਿਆਂ ਦਾ ਨਿਸ਼ਾਨਾ ਬਣਾਇਆ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੇਤ 37 ਹੋਰ ਗੁਰਧਾਮਾਂ ’ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਆਈਆਂ ਸੰਗਤਾਂ ਨੂੰ ਬੇਰਹਿਮੀ ਨਾਲ ਸ਼ਹੀਦ ਕੀਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ‘ਜਥੇਦਾਰਾਂ’ ਦੀ ਇਕੱਤਰਤਾ ਉਪਰੰਤ ਸਮੁੱਚੀ ਸਿੱਖ ਕੌਮ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਸ ਸਾਲ ਜੂਨ ਮਹੀਨੇ 40ਵਾਂ ਘੱਲੂਘਾਰਾ ਦਿਹਾੜਾ ਵੱਡੇ ਪੱਧਰ ’ਤੇ ਮਨਾਉਂਦਿਆਂ 1 ਜੂਨ ਤੋਂ 6 ਜੂਨ ਤਕ ‘ਸ਼ਹੀਦੀ ਸਪਤਾਹ’ ਮਨਾਇਆ ਜਾਵੇ। ਇਸ ਦੌਰਾਨ ਦੇਸ਼-ਵਿਦੇਸ਼ ਦੇ ਹਰ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾ ਕੇ ਜੂਨ 1984 ਦੇ ਘੱਲੂਘਾਰੇ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। 

ਉਨ੍ਹਾਂ ਕਿਹਾ ਕਿ ਜੂਨ 1984 ਸਮੇਂ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਭਾਰਤੀ ਫ਼ੌਜ ਵਲੋਂ ਕੀਤੇ ਹਮਲੇ ਨੂੰ ਦਰਸਾਉਂਦੀਆਂ ਤਸਵੀਰਾਂ, ਸ੍ਰੀ ਦਰਬਾਰ ਸਾਹਿਬ ਦੀਆਂ ਪਵਿੱਤਰ ਪ੍ਰਕਰਮਾ ਵਿਚ ਭਾਰਤੀ ਫ਼ੌਜ ਵਲੋਂ ਸ਼ਹੀਦ ਕੀਤੇ ਗਏ ਸਿੰਘ/ਸਿੰਘਣੀਆਂ ਅਤੇ ਨਵੰਬਰ 1984 ਵਿਚ ਦਿੱਲੀ, ਕਾਨਪੁਰ ਅਤੇ ਬੋਕਾਰੋ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਸਰਕਾਰੀ ਸਰਪ੍ਰਸਤੀ ਹੇਠ ਕੀਤੀ ਗਈ ਸਿੱਖ ਨਸਲਕੁਸ਼ੀ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਹਰ ਗੁਰਦਵਾਰਾ ਸਾਹਿਬ ਵਿਖੇ ਲਗਾਈ ਜਾਵੇ ਤਾਕਿ ਸੰਗਤਾਂ ਭਾਰਤੀ ਹਕੂਮਤ ਵਲੋਂ ਸਿੱਖ ਕੌਮ ’ਤੇ ਕੀਤੇ ਗਏ ਜ਼ੁਲਮਾਂ ਤੋਂ ਜਾਣੂ ਹੋ ਸਕਣ। 

‘4 ਤੋਂ 6 ਜੂਨ ਤਕ ਹਰ ਸਿੱਖ ਅਪਣੇ ਸਿਰ ’ਤੇ ਕਾਲੀ ਦਸਤਾਰ ਸਜਾਵੇ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ’
‘ਜਥੇਦਾਰ’ ਨੇ ਅਪਣੇ ਆਦੇਸ਼ ਵਿਚ ਅੱਗੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਕੌਮੀ ਅਣਖ਼ ਖ਼ਾਤਰ ਧਰਮ ਯੁੱਧ ਵਿਚ ਕੁਦਣ ਵਾਲੇ ਜੁਝਾਰੂ ਸਿੰਘਾਂ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਸਿੰਘ ਸ਼ਹੀਦ ਕਰ ਦਿਤੇ ਗਏ ਅਤੇ ਵੱਡੀ ਗਿਣਤੀ ਵਿਚ ਸਿੰਘਾਂ ਨੂੰ ਹਕੂਮਤ ਵਲੋਂ ਸਖ਼ਤ ਸਜ਼ਾਵਾਂ ਦੇ ਕੇ ਜੇਲਾਂ ਵਿਚ ਡੱਕ ਦਿਤਾ ਗਿਆ

 ਜਿਨ੍ਹਾਂ ਵਿਚੋਂ ਕਈ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਅ ਨਾ ਕਰਨ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਮਿਤੀ 4 ਤੋਂ 6 ਜੂਨ 2024 ਤਕ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਵਸਦਾ ਹਰ ਸਿੱਖ ਅਪਣੇ ਸਿਰ ’ਤੇ ਕਾਲੀ ਦਸਤਾਰ ਸਜਾਵੇ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ। 

SHARE ARTICLE

ਏਜੰਸੀ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement