
ਪਿੰਡ ਰਛੀਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ......
ਅਹਿਮਦਗੜ੍ਹ : ਪਿੰਡ ਰਛੀਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਰਛੀਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ ਵਿਚ ਭਾਈ ਰਣਧੀਰ ਸਿੰਘ ਐਹਣੋ ਤੇ ਮਲੇਰਕੋਟਲੇ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਵਾਰਾਂ ਗਾ ਕੇ ਸੰਗਤ ਨੂੰ ਨਿਹਾਲ ਕੀਤਾ। ਬਾਬਾ ਫ਼ਤਹਿ ਸਿੰਘ ਮਹੱਲਸਰ ਗੱਤਕਾ ਅਖਾੜੇ ਨੇ ਗੱਤਕੇ ਦੇ ਜੌਹਰ ਦਿਖਾਏ।
ਨਗਰ ਕੀਰਤਨ ਵਿਚ ਹੈੱਡ ਗ੍ਰੰਥੀ ਜਸਵੀਰ ਸਿੰਘ, ਧਨਵੰਤ ਸਿੰਘ, ਕਪਤਾਨ ਸਿੰਘ, ਕਾਂਗਰਸੀ ਆਗੂ ਮਨਜੀਤ ਸਿੰਘ ਪੰਚ ਰਛੀਨ, ਅਵਤਾਰ ਸਿੰਘ ਖਾਲਸਾ, ਬਲਵਿੰਦਰ ਸਿੰਘ ਫੌਜੀ, ਅਮਰੀਕ ਸਿੰਘ ਫੌਜੀ, ਗੁਰਪ੍ਰੀਤ ਸਿੰਘ, ਮੋਹਨ ਸਿੰਘ ਖਾਲਸਾ, ਅਵਤਾਰ ਸਿੰਘ ਗਾਂਧੀ, ਸਵਰਨ ਸਿੰਘ ਸੰਮੀ, ਬੇਅੰਤ ਸਿੰਘ, ਹਰਦੇਵ ਸਿੰਘ ਨਵਤੇਜ ਸਿੰਘ ਥਿੰਦ, ਪਰਦੂਮਣ ਸਿੰਘ, ਰੁਪਿੰਦਰ ਸਿੰਘ ਰਛੀਨ ਆਦਿ ਤੋਂ ਇਲਾਵਾ ਸਮੂਹ ਸੰਗਤ ਨੇ ਹਾਜ਼ਰੀ ਭਰੀ।