ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ
Published : Jun 19, 2021, 5:14 pm IST
Updated : Jun 19, 2021, 5:14 pm IST
SHARE ARTICLE
Free Corona Vaccine Camp at Takht Sri Kesgarh Sahib
Free Corona Vaccine Camp at Takht Sri Kesgarh Sahib

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਦੀ ਸ਼ਲਾਘਾ

ਅੰਮ੍ਰਿਤਸਰ, 19 ਜੂਨ (ਰਾਜੇਸ਼ ਕੁਮਾਰ ਸੰਧੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ (Free Corona Vaccine Camp at Takht Sri Kesgarh Sahib) ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ (Free Vaccination Camp By SGPC) ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ ਦੌਰਾਨ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕੀਤੇ ਹਨ।

Free Corona Vaccine Camp at Takht Sri Kesgarh SahibFree Corona Vaccine Camp at Takht Sri Kesgarh Sahib

ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਚੁੱਕਿਆ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਦਾ ਮੁੱਦਾ, ਕੀਤੀ ਸਰਕਾਰ ਦੀ ਆਲੋਚਨਾ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕਰਕੇ ਸੇਵਾਵਾਂ ਦੇਣ ਦੇ ਨਾਲ-ਨਾਲ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਵੀ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ਦੇ ਵਿਸਥਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਰੋਨਾ ਵੈਕਸੀਨ ਦੇ ਕੈਂਪਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

Bibi Jagir KaurBibi Jagir Kaur

ਹੋਰ ਪੜ੍ਹੋ: ਗਾਜ਼ੀਆਬਾਦ ਕੇਸ: ਬਜ਼ੁਰਗ ਨਾਲ ਕੁੱਟਮਾਰ ਦੀ ਸਭ ਤੋਂ ਪਹਿਲਾਂ ਸ਼ਿਕਾਇਤ ਕਰਨ ਵਾਲਾ SP ਨੇਤਾ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਮੱਦਦ ਕਰਦੀ ਰਹੇਗੀ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਰਜ ਮਨੁੱਖਤਾ ਨੂੰ ਧਰਵਾਸ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਮਾਰੀ ਸਮੇਂ ਲੋਕਾਂ ਦੀ ਸੇਵਾ ਕਰਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ।

Free Corona Vaccine Camp at Takht Sri Kesgarh SahibFree Corona Vaccine Camp at Takht Sri Kesgarh Sahib

ਹੋਰ ਪੜ੍ਹੋ: ਕੇਜਰੀਵਾਲ ਸਰਕਾਰ ਦਾ ਐਲਾਨ: ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੇਵੇਗੀ ਦਿੱਲੀ ਸਰਕਾਰ

ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿਚ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਚਾਰ ਸਾਂਝੇ ਕੀਤੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM
Advertisement