ਕਸਬਾ ਘੁਮਾਣ ਦੇ ਪਿੰਡ ਸਖੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ
Published : Jun 19, 2023, 7:34 pm IST
Updated : Jun 19, 2023, 7:34 pm IST
SHARE ARTICLE
Advocate Dhami express grief over burning of Sri Guru Granth Sahib Saroop
Advocate Dhami express grief over burning of Sri Guru Granth Sahib Saroop

ਬਿਜਲੀ ਦੇ ਪੱਖੇ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਘਟਨਾ

 

ਅੰਮ੍ਰਿਤਸਰ:  ਜ਼ਿਲ੍ਹੇ ਨਾਲ ਸਬੰਧਤ ਕਸਬਾ ਘੁਮਾਣ ਦੇ ਪਿੰਡ ਸਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ਹੇਠ ਪ੍ਰਚਾਰਕ ਭਾਈ ਗੁਰਭੇਜ ਸਿੰਘ, ਭਾਈ ਲਵਲਪ੍ਰੀਤ ਸਿੰਘ ਤੇ ਭਾਈ ਕੁਲਵੰਤ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਵਾਪਰੀ ਘਟਨਾ ਦੀ ਮੁਕੰਮਲ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ: ਲੁਧਿਆਣਾ ਡਕੈਤੀ ਮਾਮਲੇ 'ਚ ਆਇਆ ਨਵਾਂ ਮੋੜ, ਲੁਟੇਰਿਆਂ ਨੇ ਲੁੱਟੀ ਰਕਮ ਵੀ ਚੋਰੀ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਪੱਖੇ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ।

ਇਹ ਵੀ ਪੜ੍ਹੋ: ਰਵੀ ਸਿਨਹਾ ਹੋਣਗੇ ਰਾਅ ਦੇ ਨਵੇਂ ਮੁਖੀ, 30 ਜੂਨ ਨੂੰ ਸੰਭਾਲਣਗੇ ਅਹੁਦਾ

ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement