Panthak News: ਗੁਰਦਵਾਰਾ ਫ਼ਰੈਂਕਫ਼ਰਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ
Published : Jun 19, 2024, 8:33 am IST
Updated : Jun 19, 2024, 8:33 am IST
SHARE ARTICLE
Martyrdom Day of Guru Arjan Dev Ji was celebrated at Gurdwara Frankfurt
Martyrdom Day of Guru Arjan Dev Ji was celebrated at Gurdwara Frankfurt

ਬੱਚਿਆਂ ਦੇ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ ਅਵੱਲ ਆਉਣ ਵਾਲਿਆਂ ਨੂੰ ਦਿਤੇ ਇਨਾਮ

Panthak News: (ਸੰਦੀਪ ਸਿੰਘ ਖਾਲੜਾ): ਗੁਰਦੁਆਰਾ ਸਿੱਖ ਸੈਂਟਰ ਫ਼ਰੈਂਕਫ਼ਰਟ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦਾਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹਾਦਤ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ  ਗਏ। ਬੱਚਿਆਂ ਦੇ ਕੀਰਤਨੀ ਜਥੇ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਭਾਈ ਚਮਕੌਰ ਸਿੰਘ ਸਭਰਾ ਤੇ ਭਾਈ ਕੁਲਵਿੰਦਰ ਸਿੰਘ ਸਭਰਾ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀ ਨਿਹਾਲ ਕੀਤਾ ।

ਇਸ ਮੌਕੇ ਦੇਸ਼ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ ’ਤੇ ਪੰਹੁਚੇ ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਸਰਵਣ ਕਰਵਾਏ । ਸਟੇਜ ਦੀ ਸੇਵਾ ਗੁਰਚਰਨ ਸਿੰਘ ਗੁਰਾਇਆ ਨੇ ਨਿਭਾਉਂਦਿਆ ਹੋਇਆਂ ਗੁਰੂ ਸਾਹਿਬ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ ਕਰਦਿਆਂ ਹੋਇਆਂ ਕਿਹਾ ਹੈ ਕਿ ਜਾਬਰ ਹਕੂਮਤਾਂ ਸਰੀਰ ਨਾਲੋ ਵਿਚਾਰ ਨੂੰ ਵੱਧ ਖ਼ਤਰਨਾਕ ਸਮਝਦੀਆਂ ਹਨ ਪਰ ਉਸ ਵਕਤ ਦੀ ਹਕੂਮਤ ਨੇ ਮਨੁੱਖ ਦੀ ਸਚਿਆਰ ਬਣਨ ਦੀ ਅਗਵਾਈ ਕਰਨ ਵਾਲੀ ਇਲਾਹੀ ਗੁਰਬਾਣੀ ਦੀ ਸੰਪਾਦਨਾਂ ਕਰਨ ਵਾਲੇ ਗੁਰੂ ਅਰਜਨ ਸਾਹਿਬ ਜੀ ਨੂੰ ਸਰੀਰਕ ਤੌਰ ਤੇ ਤਸੀਹੇ ਦੇ ਕੇ ਸ਼ਹੀਦ ਤਾਂ ਕਰ ਦਿਤਾ ਪਰ ਛੇਵੇ ਪਾਤਸ਼ਾਹ ਨੇ ਅਕਾਲ ਤਖ਼ਤ ਸਾਹਿਬ ਤੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰ ਕੇ ਇਹ ਉਪਦੇਸ਼ ਦਿਤਾ ਕਿ ਜਿਥੇ ਗੁਰੂ ਗ੍ਰੰਥ ਸਾਹਿਬ ਤੋਂ ਸਚਿਆਰ ਜੀਵਨ ਜਿਊਣ ਦੀ ਅਗਵਾਈ ਲੈਣੀ ਹੈ ਉੱਥੇ ਇਸ ਵਿਚ ਖਲਲ ਪਾਉਣ ਵਾਲੇ ਨੂੰ ਮੀਰੀ ਦੇ ਸਿਧਾਂਤ ਨਾਲ ਸਬਕ ਸਿਖਾਉਣ ਹੈ ।

ਗੁਰੂ ਅਰਜਨ ਸਾਹਿਬ ਦੇ ਸ਼ਹਾਦਤ ਤੇ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਪ੍ਰਸ਼ਨੋਤਰੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਗੁਰਮਤਿ ਤੇ ਮੌਜੂਦਾ ਸੰਘਰਸ਼ ਨਾਲ ਸਬੰਧਤ ਸਵਾਲ ਜਵਾਬ ਸਨ ਜੋ ਕਿ ਬੱਚਿਆਂ ਨੇ ਉਤਸ਼ਾਹ ਨਾਲ ਇਸ ਵਿਚ ਭਾਗ ਲਿਆ। ਪਹਿਲੇ, ਦੂਜੇ, ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਦੇ ਨਾਲ ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ ਤੇ ਭਾਈ ਅਨੂਪ ਸਿੰਘ, ਭਾਈ ਬਲਕਾਰ ਸਿੰਘ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਭਾਈ ਜਤਿੰਦਰਪਾਲ ਸਿੰਘ ਦੇ ਜਥੇ ਦਾ ਸਨਮਾਨ ਕੀਤਾ ਗਿਆ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement